ਢਾਈ ਕਰੋੜ ਦੀ ਹੈਰੋਇਨ ਸਮੇਤ ਇਕ ਗ੍ਰਿਫਤਾਰ

Thursday, Feb 12, 2026 - 06:27 PM (IST)

ਢਾਈ ਕਰੋੜ ਦੀ ਹੈਰੋਇਨ ਸਮੇਤ ਇਕ ਗ੍ਰਿਫਤਾਰ

ਰਾਹੋ (ਪ੍ਰਭਾਕਰ) : ਬੀਤੀ ਰਾਤ ਰਾਹੋਂ ਦੀ ਪੁਲਸ ਵਲੋਂ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਤੇ ਚੌਕੀ ਇੰਚਾਰਜ ਸੰਦੀਪ ਕੁਮਾਰ ਦੀ ਪੁਲਸ ਪਾਰਟੀ ਨੇ 502 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਮੰਡੀ ਰਾਹੋਂ ਤੋਂ ਹੁੰਦੇ ਹੋਏ ਰਾਹੋਂ ਨਵਾਂਸ਼ਹਿਰ ਰੋਡ ਤੇ ਘੱਕੇਵਾਲ ਪਿੰਡ ਵਲ ਜਾਂਦੀ ਸੜਕ 'ਤੇ ਪਹੁੰਚੀ ਤਾਂ ਇਕ ਸ਼ਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ। ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 502 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਪਾਰਟੀ ਵਲੋਂ ਉਸ ਨੂੰ ਮੌਕੇ ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ।

ਥਾਣਾ ਮੁਖੀ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰੋਹਿਨ ਗਿੱਲ ਪੁੱਤਰ ਟੀਟੂ ਗਿੱਲ ਨਿਵਾਸੀ ਫਤਿਹ ਕਲੋਨੀ ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਢਾਈ ਕਰੋੜ ਰੁਪਏ ਬਣਦੀ ਹੈ। ਇਸ ਵਿਅਕਤੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਪੁਲਸ ਪਾਰਟੀ ਮੌਜੂਦ ਸੀ। 


author

Gurminder Singh

Content Editor

Related News