13 ਕਿੱਲੋ ਡੋਡਿਆਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Saturday, Sep 30, 2023 - 04:22 PM (IST)

ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਕਾਠਗੜ੍ਹ ਦੀ ਪੁਲਸ ਨੇ ਇਕ ਵਿਅਕਤੀ ਨੂੰ 13 ਕਿੱਲੋ ਡੋਡਿਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਆਈ. ਪੂਰਨ ਸਿੰਘ ਨੇ ਦੱਸਿਆ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿਚ ਹਾਈ ਟੈੱਕ ਨਾਕਾ ’ਤੇ ਮੌਜੂਦ ਸੀ ਕਿ ਪੁਲਸ ਦੇ ਇਕ ਮੁਖਬਰ ਖਾਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਜੀਵ ਕੁਮਾਰ ਵਾਸੀ ਪਿੰਡ ਪਾਲਦੀ ਥਾਣਾ ਮਾਹਿਲਪੁਰ (ਹੁਸ਼ਿਆਰਪੁਰ) ਜੋ ਕਿ ਸਸਤੇ ਭਾਅ ’ਤੇ ਡੋਡੇ ਲਿਆ ਕੇ ਮਹਿੰਗੇ ਭਾਅ ’ਤੇ ਵੇਚਦਾ ਹੈ।
ਉਹ ਹੁਣ ਵੀ ਭਾਰੀ ਮਾਤਰਾ ਵਿਚ ਡੋਡੇ ਲੈ ਕੇ ਆਂਸਰੋ ਓਵਰ ਬ੍ਰਿਜ ਦੇ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਕਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਉਸਦੇ ਕਬਜ਼ੇ ’ਚੋਂ 13 ਕਿੱਲੋ ਡੋਡੇ ਬਰਾਮਦ ਕੀਤੇ ਹਨ। ਐੱਸ.ਆਈ. ਪੂਰਨ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਦੋਸ਼ੀ ਖਿਲਾਫ਼ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।