ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

01/12/2019 5:22:48 PM

ਰੋਪੜ (ਚਮਨ ਲਾਲ/ਰਾਕੇਸ਼)- ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੰਗਾ ’ਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪਲਵਿੰਦਰ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਕੀਤੀ । ਇਹ ਨਗਰ ਕੀਰਤਨ ਪਿੰਡ ਜੀਂਦੋਵਾਲ ਤੋਂ ਹੁੰਦਾ ਹੋਇਆ ਬੰਗਾ ਦੇ ਚਰਨ ਕੰੰਵਲ ਰੋਡ, ਰੇਲਵੇ ਰੋਡ, ਮੁੱਖ ਮਾਰਗ, ਮਸੰਦਾ ਪੱਟੀ,ਸਾਗਰ ਗੇਟ, ਤੁੰਗਲ ਗੇਟ, ਮੁਡ਼ ਤੋਂ ਮੁੱਖ ਮਾਰਗ ਰਾਹੀਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਚਰਨ ਕੰੰਵਲ ਸਾਹਿਬ ਵਿਖੇ ਸੰਪਨ ਹੋਇਆ। ਇਸ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਗੁਰੂ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਗੁਰੂ ਸਾਹਿਬ ਦੇ ਸਾਜੇ ਚਾਰ ਸਾਹਿਬਜ਼ਾਦੇ ਤੇ ਪੰਜ ਪਿਆਰੇ ਕਰ ਰਹੇ ਸਨ। ਇਸ ਮੌਕੇ ਸੁਖਦੇਵ ਸਿੰਘ ਭੋਰ, ਮਲਕੀਤ ਸਿੰਘ ਸੈਣੀ, ਕੁਲਜਿੰਦਰ ਸਿੰਘ ਸੋਢੀ, ਸੁਰਿੰਦਰ ਸਿੰਘ ਭੋਗਲ ,ਪਰਮਜੀਤ ਸਿੰਘ , ਮਨਜੀਤ ਸਿੰਘ , ਅਮਰਜੀਤ ਸਿੰਘ, ਨਰਿੰਦਰ ਸਿੰਘ,ਹਰਭਜਨ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ ਦਲਜੀਤ ਸਿੰਘ ,ਉਂਕਾਰ ਸਿੰਘ ,ਕੁਲਦੀਪ ਸਿੰਘ, ਮਹਿੰਦਰ ਸਿੰਘ,ਜਰਨੈਲ ਸਿੰਘ, ਮਨਮੋਹਨ ਸਿੰਘ, ਹਰਜੀਤ ਸਿੰਘ,ਜਗਤਾਰ ਸਿੰਘ, ਜੋਗਿੰਦਰ ਸਿੰਘ ,ਪ੍ਰਕਾਸ਼ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ , ਹਰਦੇਵ ਸਿੰਘ, ਬਹਾਦਰ ਸਿੰਘ, ਬੰਟੀ ਚਾਵਲਾ,ਰੇਸ਼ਮ ਸਿੰਘ ,ਕਸ਼ਮੀਰਾ ਸਿੰਘ ਤੇ ਹੋਰ ਹਾਜ਼ਰ ਸਨ ।


Related News