ਬੀ.ਐੱਸ.ਐੱਨ.ਐੱਲ. ਦੇ ਸਮੂਹ ਅਫਸਰਾਂ ਤੇ ਕਰਮਚਾਰੀਆਂ ਨੇ ਸਰਕਾਰ ਦੀਆਂ ਨੀਤੀਆਂ ਖਿਲਾਫ ਕੀਤਾ ਪ੍ਰਦਰਸ਼ਨ

02/16/2019 4:44:30 AM

ਰੋਪੜ (ਵਿਜੇ)-ਬੀ.ਐੱਸ.ਐੱਨ.ਐੱਲ. ਦੀਆਂ ਸਮੂਹ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵਲੋਂ ਬਣਾਏ ਗਏ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਬੀ.ਐੱਸ.ਐੱਨ.ਐੱਲ. ਦੇ ਸਮੂਹ ਅਫਸਰਾਂ ਤੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪਰਿਵਾਰਾਂ ਸਮੇਤ ਰੂਪਨਗਰ ’ਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਸਰਕਾਰ ਵਲੋਂ ਬਣਾਈਆਂ ਵਿਰੋਧੀ ਨੀਤੀਆਂ ਦਾ ਜੰਮ ਕੇ ਵਿਰੋਧ ਕੀਤਾ । ਸਮੂਹ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੁਲਾਜਮ ਮਾਰੂ ਨੀਤੀਆਂ ਨੂੰ ਬੰਦ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਤੇ 18 ਤੋਂ 20 ਫਰਵਰੀ ਤਕ ਸਮੂਹ ਕਰਮਚਾਰੀ ਪੂਰਨ ਰੂਪ ’ਚ ਹਡ਼ਤਾਲ ’ਚ ਸ਼ਾਮਲ ਹੋਣਗੇ। ਇਸ ਮੌਕੇ ਕਾਮਰੇਡ ਰਾਜ ਕੁਮਾਰ ਸ਼ਰਮਾ, ਅਮਨ ਕੁਮਾਰ, ਰਕੇਸ਼ ਕੁਮਾਰ, ਸੰਦੀਪ ਕੁਮਾਰ, ਸੁਰਿੰਦਰ ਸ਼ਰਮਾ, ਤਰਲੋਚਨ ਸਿੰਘ, ਸਰਵਣ ਕੁਮਾਰ ਤੇ ਹੋਰ ਕਰਮਚਾਰੀ ਮੌਜੂਦ ਸਨ।


Related News