ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

09/22/2020 4:59:53 PM

ਰੂਪਨਗਰ (ਸੱਜਣ ਸੈਣੀ) : ਜਲੰਧਰ ਬਾਈਪਾਸ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਸਾਈਕਲ ਸਵਾਰ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਨਸ਼ੀਲੇ ਟੀਕੇ ਅਤੇ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਦੋਸਤ ਰਾਮ (28) ਵਾਸੀ ਰੂਪਨਗਰ ਨੂੰ ਜਲੰਧਰ ਵਲੋਂ ਚੰਡੀਗੜ੍ਹ ਵੱਲ ਨੂੰ ਜਾ ਰਹੀ ਇਕ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਗੱਡੀ 'ਚ ਸਵਾਰ ਪੰਜ ਵਿਅਕਤੀ ਵੀ ਜ਼ਖ਼ਮੀ ਹੋ ਗਏ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਹਵਸ ਦੇ ਭੁੱਖੇ ਨੌਜਵਾਨ ਦੀ ਕਰਤੂਤ: ਪਹਿਲਾਂ ਕੁੜੀ ਨਾਲ ਕੀਤਾ ਜਬਰ-ਜ਼ਿਨਾਹ ਫਿਰ ਲੁੱਟ ਕੇ ਲੈ ਗਿਆ ਸਭ ਕੁਝ

Baljeet Kaur

This news is Content Editor Baljeet Kaur