ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਸਾਂਬਰ ਦੀ ਮੌਤ
Friday, Jan 23, 2026 - 06:22 PM (IST)
ਕਾਠਗੜ੍ਹ (ਰਾਜੇਸ਼ ਸ਼ਰਮਾ) : ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇ ''ਤੇ ਕਾਠਗੜ੍ਹ ਮੋੜ ਨੇੜੇ ਬਰਸਾਤੀ ਸਾਈਫਨ ਉੱਤੇ ਬਣੇ ਪੁਲ ''ਤੇ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਜੰਗਲੀ ਸਾਂਬਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸਐੱਸਐੱਫ ਟੀਮ ਦੇ ਇੰਚਾਰਜ ਏਐੱਸਆਈ ਪ੍ਰਵੀਨ ਕੁਮਾਰ ਨੇ ਮੌਕੇ 'ਤੇ ਜਾ ਕੇ ਦੇਖਿਆ ਕਿ ਇਕ ਸਾਂਬਰ ਜਿਸ ਨੂੰ ਕੋਈ ਅਣਪਛਾਤਾ ਵਾਹਨ ਫੇਟ ਮਾਰ ਗਿਆ ਜਿਸ ਨਾਲ ਸਾਂਬਰ ਦੀ ਮੌਤ ਹੋ ਗਈ। ਇਸ ਦੌਰਾਨ ਜਦੋਂ ਐੱਸਐੱਸਐੱਫ ਟੀਮ ਨੇ ਜੰਗਲੀ ਜੀਵ ਸੁਰੱਖਿਆ ਮਹਿਕਮੇ ਦੇ ਅਧਿਕਾਰੀਆਂ ਨੂੰ ਇਸ ਮਰੇ ਹੋਏ ਸਾਂਬਰ ਦੀ ਜਾਣਕਾਰੀ ਦੇਣ ਲਈ ਵਾਰ-ਵਾਰ ਫੋਨ ਕੀਤਾ ਤਾਂ ਫੋਨ ਚੁੱਕਣ ਦੇ ਬਾਵਜੂਦ ਵੀ ਵਿਭਾਗ ਦਾ ਕੋਈ ਵੀ ਅਧਿਕਾਰੀ ਮੌਕੇ ''ਤੇ ਨਹੀਂ ਪਹੁੰਚਿਆ।
