ਚੋਰੀ ਕੀਤੇ ਮੋਟਰਸਾਈਕਲ ਸਣੇ ਨੌਜਵਾਨ ਕਾਬੂ, ਮਾਮਲਾ ਦਰਜ
06/05/2023 6:20:02 PM

ਬੰਗਾ (ਚਮਨ ਲਾਲ/ਰਾਕੇਸ਼)-ਥਾਣਾ ਸਿਟੀ ਬੰਗਾ ਪੁਲਸ ਵੱਲੋਂ ਚੋਰੀ ਕੀਤੇ ਹੋਏ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ. ਐੱਚ. ਓ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਐੱਸ. ਆਈ. ਵਰਿੰਦਰ ਕੁਮਾਰ ਸਮੇਤ ਪੁਲਸ ਪਾਰਟੀ ਝਿੱਕਾ ਪੁਲੀ ਮੌਜੂਦ ਸਨ। ਉਨ੍ਹਾਂ ਨੂੰ ਕਿਸੇ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਹੁਲ ਚੋਰੀ ਕੀਤੇ ਇਕ ਮੋਟਰਸਾਈਕਲ ਮਾਰਕਾ ਸਪਲੈਂਡਰ ’ਤੇ ਜਾਅਲੀ ਨੰਬਰ ਪਲੇਟ ਲਾ ਕੇ ਪਿੰਡ ਮੋਰਾਂਵਾਲੀ ਵੱਲੋਂ ਬੰਗਾ ਸ਼ਹਿਰ ਵੱਲ ਨੂੰ ਆ ਰਿਹਾ ਹੈ।
ਜਦੋ ਐੱਸ. ਆਈ. ਵੱਲੋਂ ਸਮੇਤ ਪੁਲਸ ਪਾਰਟੀ ਉਸ ਵੱਲੋਂ ਦੱਸੇ ਟਿਕਾਣੇ ’ਤੇ ਨਾਕਾਬੰਦੀ ਕਰ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਕੁਝ ਸਮੇ ਬਾਅਦ ਇਕ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਝਿੱਕਾ ਸਾਈਡ ਵੱਲੋਂ ਆਉਂਦਾ ਦਿਖਾਈ ਦਿੱਤਾ, ਜੋ ਸਾਹਮਣੇ ਪੁਲਸ ਪਾਰਟੀ ਨੂੰ ਖੜ੍ਹਾ ਦੇਖ ਘਬਰਾ ਗਿਆ, ਜਿਸ ਨੂੰ ਪੁਲਸ ਪਾਰਟੀ ਨੇ ਬਹੁਤ ਹੀ ਚੁਸਤੀ ਨਾਲ ਕਾਬੂ ਕੀਤਾ । ਉਕਤ ਦੀ ਪਛਾਣ ਰਾਹੁਲ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਨਿਵਾਸੀ ਰਾਇਕਾ ਮੁੱਹਲਾ ਮੇਨ ਬਾਜ਼ਾਰ ਗੜ੍ਹਸ਼ੰਕਰ ਵਜੋਂ ਹੋਈ, ਜਿਸ ਨੂੰ ਕਾਬੂ ਕਰ ਥਾਣੇ ਲਿਆਂਦਾ ਗਿਆ ਅਤੇ ਉਸ ਖਿਲਾਫ ਮਾਮਲਾ ਦਰਜ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।