ਬਰਨਾਲਾ ’ਚ ਡੀ. ਸੀ. ਦਫ਼ਤਰ ਨੇੜੇ ਲਿਖੇ ‘ਖਾਲਿਸਤਾਨ ਦੇ ਨਾਅਰੇ’; ਗੁਰਪਤਵੰਤ ਸਿੰਘ ਪੰਨੂ ਨੇ ਲਈ ਜ਼ਿੰਮੇਵਾਰੀ
Thursday, Jul 13, 2023 - 12:01 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਪ੍ਰਸ਼ਾਸਨ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅਤੇ ਆਸ-ਪਾਸ ਥਾਵਾਂ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਅਤੇ ‘ਐੱਸ. ਐੱਫ. ਜੇ.’ ਦੇ ਨਾਅਰੇ ਲਿਖੇ ਗਏ ਹਨ। ਜੰਗਲਾਤ ਵਿਭਾਗ ਤੇ ਸੀ. ਐੱਮ. ਮਾਨ ਦੇ ਸਰਕਾਰੀ ਬੈਨਰ ’ਤੇ ਨਾਅਰੇ ਵੀ ਲਿਖੇ ਗਏ ਹਨ। ਕਚਹਿਰੀ ਰੋਡ ਨੂੰ ਜਾਂਦੀ ਸੜਕ ’ਤੇ ਡੀ. ਸੀ. ਦਫ਼ਤਰ ਅਤੇ ਉਨ੍ਹਾਂ ਦਾ ਘਰ ਹੈ, ਜਿੱਥੇ ਇਹ ਨਾਅਰੇ ਲਿਖੇ ਗਏ ਹਨ। ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ : ਪਿੰਡ ਰਣਸੀਂਹ ਖੁਰਦ ਦੀ ਖੁਸ਼ਪ੍ਰੀਤ ਕੌਰ ਨੇ ਚਮਕਾਇਆ ਪੰਜਾਬ ਦਾ ਨਾਂ, ਹਾਸਲ ਕੀਤੀ ਮਾਣਮੱਤੀ ਪ੍ਰਾਪਤੀ
‘ਸਿੱਖਸ ਫਾਰ ਜਸਟਿਸ’ ਦੇ ਪ੍ਰਧਾਨ ਗੁਰਪਤਵੰਤ ਪੰਨੂ ਵੱਲੋਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਗਈ ਸੀ, ਜਿਸ ਵਿਚ ਭਾਰਤ ’ਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਕੈਨੇਡਾ ’ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਵੀ ਵੀਡੀਓ ’ਚ ਕਹੀ ਗਈ ਹੈ। ਬਰਨਾਲਾ ’ਚ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਤੋਂ ਬਾਅਦ ਪ੍ਰਸ਼ਾਸਨ ਤੁਰੰਤ ਹਰਕਤ ’ਚ ਆ ਗਿਆ। ਜਿਨ੍ਹਾਂ ਥਾਵਾਂ ’ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ, ਉਨ੍ਹਾਂ ’ਤੇ ਤੁਰੰਤ ਪੇਂਟ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦਿਵਿਆਂਗ ਵਿਅਕਤੀਆਂ ਦੀ ਸਰਕਾਰੀ ਵਿਭਾਗਾਂ 'ਚ ਭਰਤੀ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
ਇਸ ਸਬੰਧ ’ਚ ਥਾਣਾ ਸਿਟੀ 2 ਦੇ ਇੰਚਾਰਜ ਬਲਵੰਤ ਸਿੰਘ ਵੜਿੰਗ ਨੇ ਕਿਹਾ ਕਿ ਪੁਲਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਇਸ ਮਾਮਲੇ ’ਚ ਕੋਈ ਕੇਸ ਵੀ ਦਰਜ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਸ ਦੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ 'ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8