ਭੋਗ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਦੋ ਕਾਰਾਂ ਦੀ ਟੱਕਰ 'ਚ ਔਰਤ ਦੀ ਹੋਈ ਮੌਤ

09/05/2022 3:03:45 PM

ਤਪਾ ਮੰਡੀ (ਸ਼ਾਮ,ਗਰਗ) : ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸਥਿਤ ਧਾਗਾ ਮਿੱਲ ਦੇ ਸਾਹਮਣੇ ਬੀਤੀ ਸ਼ਾਮ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਪਿਛਲੀ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਉਸ ਨੇ ਅੱਗੇ ਜਾ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਕਾਰ ਚਾਲਕ ਦੀ ਮਾਂ ਦੀ ਮੌਤ ਹੋ ਗਈ ਜਦਕਿ ਉਹ ਤੇ ਉਸਦੀ ਪਤਨੀ ਜ਼ਖ਼ਮੀ ਹੋ ਗਏ । ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਪੁੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਕਾਰ ‘ਚ ਕਿਸੇ ਭੋਗ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਪਿੰਡ ਸਦੋਹਾ ਪਰਤ ਰਹੇ ਸੀ।

ਇਹ ਵੀ ਪੜ੍ਹੋ- ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਜਦੋਂ ਉਹ ਧਾਗਾ ਮਿੱਲ ਦੇ ਨੇੜੇ ਪੁੱਜੇ ਤਾਂ ਪਿੱਛੋਂ ਆਉਂਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਉਨ੍ਹਾਂ ਦੀ ਕਾਰ ਬੇਕਾਬੂ ਹੋਣ ਕਾਰਨ ਖਤਾਨਾਂ ‘ਚ ਜਾ ਡਿੱਗੀ। ਕਾਰ ‘ਚ ਸਵਾਰ ਮਾਤਾ ਸਿੰਦਰ ਕੌਰ ਦੀ ਮੌਕੇ ‘ਤੇ ਹੀ ਮੋਤ ਹੋ ਗਈ ਅਤੇ ਭਰਾ ਅੰਮ੍ਰਿਤ ਪਾਲ ਸਿੰਘ ਅਤੇ ਭਾਬੀ ਖੁਸ਼ਪ੍ਰੀਤ ਕੌਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਰਾਮਪੁਰਾ ਫੂਲ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਦੇਖਦਿਆਂ ਬਠਿੰਡਾ ਵਿਖੇ ਰੈਫਰ ਕਰ ਦਿੱਤਾ। ਇਸ ਹਾਦਸੇ ‘ਚ ਦੂਸਰਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਬਠਿੰਡਾ ਜੇਲ੍ਹ ’ਚ ਬੰਦ ਖ਼ਤਰਨਾਕ ਗੈਂਗਸਟਰ ਸਾਰਜ ਸੰਧੂ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ, ਪੁਲਸ ਨੂੰ ਪਈਆਂ ਭਾਜੜਾਂ

ਘਟਨਾ ਦਾ ਪਤਾ ਲੱਗਦੈ ਹੀ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਪੁਲਸ ਕੋਲੋਂ ਇਨਸਾਫ ਦੀ ਮੰਗ ਕੀਤੀ ਅਤੇ ਜਲਦ ਤੋਂ ਜਲਦ ਕਾਰ ਚਾਲਕ ਦਾ ਪਤਾ ਕਰਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਆਖੀ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਜਗਜੀਤ ਸਿੰਘ ਘੁੰਮਾਣ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ‘ਤੇ 304 ਏ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News