ਚਰਚਾ ''ਚ ਆਈ ਸੰਗਰੂਰ ਜੇਲ੍ਹ, ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਮੋਬਾਇਲ ਬਰਾਮਦ

Thursday, Jan 05, 2023 - 02:52 PM (IST)

ਚਰਚਾ ''ਚ ਆਈ ਸੰਗਰੂਰ ਜੇਲ੍ਹ, ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਮੋਬਾਇਲ ਬਰਾਮਦ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਸੰਗਰੂਰ ਜੇਲ੍ਹ ਵਿਚੋਂ ਦੋ ਮਾਮਲਿਆਂ 'ਚ ਤਿੰਨ ਹਵਾਲਾਤੀਆਂ ਕੋਲੋਂ ਮੋਬਾਇਲ ਬਰਾਮਦ ਹੋਏ ਹਨ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਸੰਗਰੂਰ ਦੇ ਹੌਲਦਾਰ ਗੁਰਲਾਲ ਸਿੰਘ ਨੇ ਦਸਿਆ ਕਿ ਜੇਲ੍ਹ ਪ੍ਰਸ਼ਾਸਨ ਸੰਗਰੂਰ ਨੇ ਸ਼ਿਕਾਇਤ ਦਿੱਤੀ ਕਿ ਚੈਕਿੰਗ ਦੌਰਾਨ ਚੱਕੀ ਨੰਬਰ 7 ਵਿਚ ਹਵਾਲਾਤੀ ਦੀਪਕ ਕੁਮਾਰ ਵਾਸੀ ਹੁਸ਼ਿਆਰਪੁਰ ਤੋਂ ਇੱਕ ਮੋਬਾਇਲ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਨਾਲ ਦੂਜੇ ਕੇਸ ਵਿਚ ਬੈਰਕ ਨੰਬਰ 2 ਵਿਚੋਂ ਜਗਸੀਰ ਸਿੰਘ ਵਾਸੀ ਧਰਮਗੜ੍ਹ ਅਤੇ ਬਲਰਾਜ ਸਿੰਘ ਵਾਸੀ ਬਨਾਰਸੀ ਕੋਲੋਂ ਇੱਕ-ਇੱਕ ਮੋਬਾਇਲ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ- ਭਾਜਪਾ ਆਗੂਆਂ ਤੇ ‘ਆਪ’ ਬੁਲਾਰੇ ਦੀ ਪਟੀਸ਼ਨ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ

ਦੱਸਣਯੋਗ ਹੈ ਕਿ ਬੀਤੇ ਦਿਨ ਫਿਰੋਜ਼ਪੁਰ ਦੀ ਕੇਂਦਰੀ ਜੇਲ਼੍ਹ 'ਚੋਂ ਲੀ ਗੈਂਗਸਟਰ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਸੀ। ਸੂਬੇ ਦੀਆਂ ਜੇਲ੍ਹਾਂ 'ਚ ਲਗਾਤਾਰ ਸ਼ਰਾਰਤੀ ਲੋਕਾਂ ਵੱਲੋਂ ਪੈਕੇਟ ਸੁੱਟੇ ਜਾਂਦੇ ਹਨ, ਜਿਨ੍ਹਾਂ ਵਿੱਚੋਂ ਮੋਬਾਇਲ, ਸਿਗਰਟ ਤੇ ਤੰਬਾਕੂ ਆਦਿ ਵਰਗੀਆਂ ਚੀਜ਼ਾਂ ਬਰਾਮਦ ਹੁੰਦੀਆਂ ਹਨ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਪੈਨਸ਼ਨ ਦੀ ਅਦਾਇਗੀ ਤੁਰੰਤ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ ਕੀਤਾ ਲਾਗੂ    

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਦੱਸੋਂ। 


author

Anuradha

Content Editor

Related News