2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, 3 ਨੌਜਵਾਨ ਗੰਭੀਰ ਜ਼ਖ਼ਮੀ
Wednesday, Dec 07, 2022 - 11:38 AM (IST)

ਤਪਾ ਮੰਡੀ (ਜ.ਬ.) : ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਬੀਤੀ ਸ਼ਾਮ ਕਰੀਬ 6 ਵਜੇ ਤਪਾ ਮੰਡੀ-ਘੁੰਨਸ ਲਿੰਕ ਸੜਕ ’ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ , ਜਿਸ ’ਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਧਿਰਾ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਘੁੰਨਸਾ ਤਪਾ ਮੰਡੀ ਨੂੰ ਜਾ ਰਹੇ ਸੀ ਅਤੇ ਦੂਜਾ ਮੋਟਰਸਾਈਕਲ ’ਤੇ ਸਵਾਰ ਮੋਤੀ ਲਾਲ ਸਿੰਘ ਪੁੱਤਰ ਮੇਘ ਸਿੰਘ, ਵਾਸੀ ਧੌਲਾ ਜੋ ਤਪਾ ਮੰਡੀ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ।
ਇਹ ਵੀ ਪੜ੍ਹੋ- ਚੜ੍ਹਦੀ ਸਵੇਰ ਮੁਕਤਸਰ 'ਚ ਵਾਪਰਿਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਦੀ ਮੌਤ
ਇਸ ਦੌਰਾਨ ਦੋਵੇਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨਾ ਤਿੰਨੋਂ ਨੌਜਵਾਨਾਂ ਦੇ ਗੰਭੀਰ ਸੱਟਾਂ ਵੱਜੀਆਂ ਹਨ। ਸਰਕਾਰੀ ਹਸਪਤਾਲ ਤਪਾ ਦੇ ਡਾਕਟਰਾਂ ਵੱਲੋਂ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਕ ਸਬੰਧੀ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਲਿੰਕ ਰੋਡ 'ਤੇ ਲਾਇਟਾਂ ਨਾ ਹੋਣ ਕਾਰਨ ਹੀ ਅਜਿਹੇ ਹਾਦਸੇ ਵਾਪਰਦੇ ਹਨ , ਇਸ ਲਈ ਪਰਿਵਾਰ ਵਾਲਿਆਂ ਨੇ ਅਤੇ ਪਿੰਡ ਵਾਸੀਆਂ ਨੇ ਸੜਕ 'ਤੇ ਲਾਇਟਾਂ ਲਗਾਉਣ ਦੀ ਵੀ ਮੰਗ ਕੀਤੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।