ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਕਾਰ-ਟਰੈਕਟਰ ਦੀ ਟੱਕਰ ''ਚ 4 ਜ਼ਖ਼ਮੀ
03/14/2023 4:13:51 PM

ਤਪਾ ਮੰਡੀ (ਸ਼ਾਮ,ਗਰਗ) : ਸੋਮਵਾਰ ਰਾਤ ਕਰੀਬ 9 ਵਜੇ ਦੇ ਕਰੀਬ ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਮਹਿਤਾ ਕੱਟ ਨੇੜੇ ਗ਼ਲਤ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਜ਼ਬਰਦਸਤ ਟੱਕਰ ‘ਚ 3 ਔਰਤਾਂ ਸਣੇ 4 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਸਪਤਾਲ ਤਪਾ ‘ਚ ਜ਼ੇਰੇ ਇਲਾਜ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇੱਕ ਵਿਆਹ ਸਮਾਗਮ ‘ਚ ਸ਼ਾਮਲ ਹੋਣ ਉਪਰੰਤ ਅਪਣੇ ਪਿੰਡ ਚਾਉਂਕੇ ਪਰਤ ਰਹੇ ਸੀ ਜਦ ਉਹ ਮਹਿਤਾ ਕੱਟ ਨੇੜੇ ਪੁੱਜੇ ਤਾਂ ਤਪਾ ਸਾਈਡ ਤੋਂ ਗ਼ਲਤ ਸਾਈਡ ਤੋਂ ਆ ਰਿਹਾ ਟਰੈਕਟਰ ਨੇ ਸਿੱਧੀ ਟੱਕਰ ਮਾਰੀ।
ਇਹ ਵੀ ਪੜ੍ਹੋ- CM ਮਾਨ ਦੇ ਰਾਜਸਥਾਨ ਦੌਰੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤਾ ਟਵੀਟ, ਕਹੀ ਵੱਡੀ ਗੱਲ
ਕਾਰ 'ਚ ਸਵਾਰ ਪਤਨੀ ਮਨਦੀਪ ਕੌਰ, ਮਨਜੀਤ ਕੌਰ ਦੇ ਮਾਮੂਲੀ ਸੱਟਾਂ ਅਤੇ ਸੱਸ ਰਾਣੀ ਕੌਰ ਪਤਨੀ ਜੰਟਾ ਸਿੰਘ ਵਾਸੀ ਚਾਉਂਕੇ ਦੀ ਲੱਤ ਫਰੈਕਚਰ ਹੋ ਗਈ। ਸਾਰੇ ਜ਼ਖ਼ਮੀਆਂ ਨੂੰ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ‘ਚ ਭਰਤੀ ਕਰਵਾਇਆ ਗਿਆ ਪਰ ਟਰੈਕਟਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦੈ ਹੀ ਜ਼ਖ਼ਮੀਆਂ ਦੇ ਪਰਿਵਾਰਿਕ ਮੈਂਬਰ ਹਸਪਤਾਲ ‘ਚ ਪਹੁੰਚ ਗਏ ਸੀ। ਦੱਸ ਦੇਈਏ ਕਿ ਹਾਦਸੇ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਰਾਖਵਾਂ ਰੱਖਿਆ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।