ਤਪਾ ''ਚ ਵਾਪਰੇ ਸੜਕ ਹਾਦਸੇ ''ਚ ਇੱਕੋ ਪਰਿਵਾਰ ਦੇ 4 ਜੀਅ ਗੰਭੀਰ ਜ਼ਖ਼ਮੀ, 2 ਸਾਲਾ ਬੱਚਾ ਵੀ ਸ਼ਾਮਲ
Wednesday, May 10, 2023 - 04:37 PM (IST)

ਤਪਾ ਮੰਡੀ (ਸ਼ਾਮ,ਗਰਗ) : ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਦੁਪਹਿਰ 1 ਵਜੇ ਦੀ ਕਰੀਬ ਮੋਟਰਸਾਈਕਲ 'ਤੇ ਸਵਾਰ ਇੱਕ ਪਰਿਵਾਰ ਦੇ 4 ਮੈਂਬਰ ਦੀ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ‘ਚ ਇੱਕ ਬੱਚਾ ਅਤੇ ਔਰਤ ਵੀ ਸ਼ਾਮਲ ਹੈ। ਤਪਾ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਲਵਪ੍ਰੀਤ ਕੌਰ ਨੇ ਦੱਸਿਆ ਕਿ ਉਸਦੀ ਮਾਂ ਗੁਰਪ੍ਰੀਤ ਕੌਰ ਅਤੇ ਉਸ ਦਾ ਭਰਾ ਰਘਵੀਰ ਸਿੰਘ, ਜੋ ਮੋਟਰਸਾਈਕਲ ਚਲਾ ਰਿਹਾ ਸੀ, 2 ਸਾਲਾ ਬੱਚੇ ਸ਼ਹਿਬਾਜ਼ ਸਮੇਤ ਹੰਡਿਆਇਆ(ਧੋਲਾ ਪਿੰਡ) ਕੋਲ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਮੱਥਾ ਟੇਕ ਵਾਪਸ ਆਪਣੇ ਪੇਕੇ ਪਿੰਡ ਦਾਨ ਸਿੰਘ ਵਾਲਾ ਵਿਖੇ ਜਾ ਰਹੇ ਸਨ।
ਇਹ ਵੀ ਪੜ੍ਹੋ- ਗਰੀਬ ਪਰਿਵਾਰਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ, ਦਰਦਨਾਕ ਹਾਦਸੇ ਨੇ ਖੋਹ ਲਏ ਮਾਪਿਆਂ ਦੇ ਜਵਾਨ ਪੁੱਤ
ਇਸ ਦੌਰਾਨ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਬਰਨਾਲਾ-ਬਠਿੰਡਾ ਰੋਡ 'ਤੇ ਤਪਾ ਫਲਾਈਓਵਰ ਪੁਲ ਲੰਘਣ ਲੱਗੇ ਤਾਂ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਈਡਰ ਵਿੱਚ ਜਾ ਟਕਰਾਇਆ ਤੇ ਮੋਟਰਸਾਈਕਲ ਸਣੇ ਡਿੱਗਣ ਕਾਰਨ ਉਹ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਤਪਾ ਦੀ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਤਪਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਡਾਕਟਰਾ ਦੀ ਟੀਮ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਗੰਭੀਰ ਜ਼ਖ਼ਮੀ ਰਘਵੀਰ ਸਿੰਘ ਤੇ ਉਸ ਦੀ ਮਾਂ ਗੁਰਪ੍ਰੀਤ ਕੌਰ ਨੂੰ ਬਠਿੰਡਾ ਦੇ ਹਸਪਤਾਲ ਨੂੰ ਰੈਫਰ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਲੋਕ ਅਤੇ ਪਰਿਵਾਰਕ ਮੈਂਬਰ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਮਾਨ ਨੇ ਮੁੜ ਕੀਤਾ ਟਵੀਟ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।