ਡਾਕਖਾਨੇ ’ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਠੱਗੇ 5 ਲੱਖ ਰੁਪਏ, ਮਾਮਲਾ ਦਰਜ

09/22/2022 5:25:36 PM

ਧੂਰੀ(ਜੈਨ) : ਥਾਣਾ ਸਿਟੀ ਧੂਰੀ ਵਿਖੇ ਇਕ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਕੋਲੋਂ 5 ਲੱਖ ਰੁਪਏ ਠੱਗੇ ਗਏ ਹਨ। ਉਸ ਨੇ ਦੱਸਿਆ ਕਿ ਸੰਗਰੂਰ ਦੇ ਇਕ ਵਿਅਕਤੀ ਨੇ ਉਸਨੂੰ ਡਾਕਖਾਨੇ ’ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗ ਲਏ। ਪੁਲਸ ਨੇ ਉਸ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਵਿਧਾਨ ਸਭਾ ਸੈਸ਼ਨ ਰੱਦ ਹੋਣ ਦਾ ਮਾਮਲਾ ਨਹੀਂ ਹੋ ਰਿਹਾ ਠੰਡਾ, ਮਜੀਠੀਆ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਇਹ ਸਲਾਹ

ਇਸ ਸਬੰਧੀ ਪੀੜਤ ਗੁਰਪ੍ਰੀਤ ਸਿੰਘ ਵਾਸੀ ਧੂਰੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਮੁਤਾਬਕ ਸੰਗਰੂਰ ਵਾਸੀ ਸੱਤਪਾਲ ਗਰਗ ਪੁੱਤਰ ਕਪੂਰ ਚੰਦ ਵੱਲੋਂ ਉਸਨੂੰ ਡਾਕਖਾਨੇ ’ਚ ਨੌਕਰੀ ਦਵਾਉਣ ਦਾ ਝਾਂਸਾ ਦੇ ਕੇ ਉਸ ਨਾਲ 5 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਉਸਦੇ ਮੁਤਾਬਕ ਨਾ ਤਾਂ ਉਸ ਨੂੰ ਨੌਕਰੀ ਹੀ ਮਿਲੀ ਅਤੇ ਨਾ ਹੀ ਦੋਸ਼ੀਵੱਲੋਂ ਉਸ ਨੂੰ ਪੈਸੇ ਵਾਪਸ ਕੀਤੇ ਗਏ ਹਨ। ਉਕਤ ਦੇ ਚੱਲਦਿਆਂ ਥਾਣਾ ਸਿਟੀ ਧੂਰੀ ਵਿਖੇ ਦੋਸ਼ੀ ਦੇ ਖਿਲਾਫ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News