ਰਛਪਾਲ ਸਿੰਘ ਬੱਟੀ ਨੂੰ ਬਲਾਕ ਸੰਮਤੀ ਜ਼ੋਨ ਮਹਿਲ ਕਲਾਂ ਤੋਂ ਐਲਾਨਿਆ ਗਿਆ ਉਮੀਦਵਾਰ
Tuesday, Dec 02, 2025 - 06:37 PM (IST)
ਮਹਿਲ ਕਲਾਂ (ਹਮੀਦੀ): ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਚੋਣਾਂ ਲਈ ਨੌਜਵਾਨ ਆਗੂ ਰਛਪਾਲ ਸਿੰਘ ਬੱਟੀ ਨੂੰ ਜੋਨ ਮਹਿਲ ਕਲਾਂ ਤੋਂ ਆਪਣੇ ਅਧਿਕਾਰਿਕ ਉਮੀਦਵਾਰ ਵਜੋਂ ਐਲਾਨ ਦਿੱਤਾ ਹੈ। ਇਹ ਮਹੱਤਵਪੂਰਨ ਐਲਾਨ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਕਿਹਾ ਕਿ ਪਾਰਟੀ ਨੌਜਵਾਨ ਲੀਡਰਸ਼ਿਪ ਨੂੰ ਅੱਗੇ ਲਿਆਉਣ ਲਈ ਵਚਨਬੱਧ ਹੈ ਅਤੇ ਬੱਟੀ ਇਸ ਜ਼ਿੰਮੇਵਾਰੀ ਦੇ ਪੂਰੀ ਤਰ੍ਹਾਂ ਯੋਗ ਹਨ। ਵਿਧਾਇਕ ਪੰਡੋਰੀ ਨੇ ਦੱਸਿਆ ਕਿ ਰਛਪਾਲ ਸਿੰਘ ਬੱਟੀ ਨੇ ਹਮੇਸ਼ਾਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਹੱਲ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਬੱਟੀ ਦੀ ਜਨਸੇਵਾ ਪ੍ਰਤੀ ਸਮਰਪਣ ਅਤੇ ਪਾਰਟੀ ਪ੍ਰਤੀ ਲਗਨ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।
ਇਸ ਮੌਕੇ ਰਛਪਾਲ ਸਿੰਘ ਬੱਟੀ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਹਰੇਕ ਵੋਟਰ ਦਾ ਭਰੋਸਾ ਜਿੱਤਣ ਲਈ ਮਿਹਨਤ ਜਾਰੀ ਰੱਖਣਗੇ ਅਤੇ ਮਹਿਲ ਕਲਾਂ ਜੋਨ ਵਿੱਚ ਵਿਕਾਸਕਾਰੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦਾ ਯਤਨ ਕਰਨਗੇ। ਆਪ ਆਗੂਆਂ ਅਤੇ ਕਾਰਕੁਨਾਂ ਨੇ ਬੱਟੀ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਚੋਣਾਂ ਵਿੱਚ ਪਾਰਟੀ ਵਧੀਆ ਨਤੀਜੇ ਹਾਸਲ ਕਰੇਗੀ।ਇਸ ਮੌਕੇ ਬਲਾਕ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਸ਼ੰਭੂ, ਐਨਆਰਆਈ ਗੋਬਿੰਦਰ ਸਿੰਘ ਸਿੱਧੂ, ਸਤੀਸ਼ ਕੁਮਾਰ ਮਹਿਲਕਲਾਂ,ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖਾਲਸਾ, ਰਾਜਿੰਦਰ ਪਾਲ ਸਿੰਘ ਬਿੱਟੂ, ਗੁਰਮੇਲ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਵਾਸੀ ਸਨ।
