ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ

03/16/2020 4:24:42 PM

ਬਰਨਾਲਾ (ਵਿਵੇਕ ਸਿੰਧਵਾਨੀ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਵੱਲੋਂ ਬਰਨਾਲਾ ਵਿਖੇ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਉੱਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਦੁਕਾਨਾਂ ਦੀ ਚੈਕਿਗ ਕੀਤੀ ਜਾ ਰਹੀ ਹੈ, ਜਿਸ ਲਈ ਵਿਭਾਗ ਨੇ ਕੁਆਲਿਟੀ ਕੰਟਰੋਲ ਟੀਮਾਂ ਦਾ ਗਠਨ ਕੀਤਾ ਹੈ।

ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਦੀ ਅਗਵਾਈ 'ਚ ਧਨੌਲਾ ਵਿਖੇ ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਭਰਨ ਤੋਂ ਇਲਾਵਾ ਕੈਸ਼ ਮੀਮੋ ਅਤੇ ਬਿੱਲ ਬੁੱਕ ਵੀ ਚੈੱਕ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਦੇ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਫਰਮਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਕੋਈ ਵੀ ਖੇਤੀ ਇਨਪੁਟਸ ਜਿਵੇਂ ਕੀੜੇਮਾਰ ਦਵਾਈਆਂ, ਖਾਦਾਂ ਅਤੇ ਬੀਜਾਂ ਦੀ ਖਰੀਦ ਕਰਨ ਸਮੇਂ ਪੱਕਾ ਬਿੱਲ ਦਿੱਤਾ ਜਾਵੇ ਤਾਂ ਜੋ ਕਿਸਾਨ ਨਕਲੀ ਖੇਤੀ ਇਪੁਟਸ ਵਿਕਰੇਤਾਵਾਂ ਦੀ ਲੁੱਟ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲੇ ਵਿਚਲੀਆਂ ਸਾਰੀਆਂ ਫਰਮਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਜੇ ਕਿਸੇ ਕੋਲੋਂ ਪਾਬੰਦੀਸ਼ੁਦਾ ਨਕਲੀ ਕੀੜੇਮਾਰ ਦਵਾਈਆਂ/ਖਾਦਾਂ ਜਾਂ ਬੀਜ ਮਿਲੇ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰਚਰਨ ਸਿੰਘ (ਇਨਫੋ.) ਵੀ ਹਾਜ਼ਰ ਸਨ।


Shyna

Content Editor

Related News