ਅਕਾਲੀ ਆਗੂ ਵਿਨਰਜੀਤ ਗੋਲਡੀ ਨੂੰ ਪੁਲਸ ਨੇ ਕੀਤਾ ਨਜ਼ਰਬੰਦ
Sunday, Jul 06, 2025 - 10:18 AM (IST)

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅੱਜ ਅਦਾਲਤ 'ਚ ਪੇਸ਼ੀ ਹੈ, ਜਿਸ ਦੇ ਮੱਦੇਨਜ਼ਰ ਅਕਾਲੀ ਆਗੂ ਵਿਨਰਜੀਤ ਗੋਲਡੀ ਨੂੰ ਪੁਲਸ ਨੇ ਨਜ਼ਰਬੰਦ ਕਰ ਦਿੱਤਾ ਹੈ। ਇਸ ਮੌਕੇ ਵਿਨਰਜੀਤ ਗੋਲਡੀ ਨੇ ਕਿਹਾ ਕਿ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ ਅਤੇ ਮਜੀਠੀਆ ਨਾਲ ਬਦਲਾਖ਼ੋਰੀ ਵਰਤ ਰਹੀ ਹੈ।
ਦੱਸਣਯੋਗ ਹੈ ਕਿ ਮਜੀਠੀਆ ਦੀ ਪਿਛਲੀ ਅਦਾਲਤੀ ਪੇਸ਼ੀ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ 'ਚ ਲਿਆ ਗਿਆ ਹੈ।