ਸਾਬਕਾ ਆਗੂ ਅਰਵਿੰਦ ਖੰਨਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

08/17/2022 4:16:10 PM

ਸੰਗਰੂਰ (ਸਿੰਗਲਾ, ਬੇਦੀ) : ਭਾਜਪਾ ਦੇ ਪ੍ਰਮੁੱਖ ਆਗੂ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਮਸਲਿਆਂ ਨੂੰ ਲੈ ਕੇ ਵਿਸ਼ੇਸ਼ ਗੱਲਬਾਤ ਕੀਤੀ ਗਈ। ਅਰਵਿੰਦ ਖੰਨਾ ਨੇ ਦੱਸਿਆ ਕਿ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ ਅਤੇ ਵਿਕਾਸ ਦੀਆਂ ਪਹਿਲਕਦਮੀਆਂ ’ਤੇ ਚੰਗੀ ਚਰਚਾ ਕੀਤੀ।

ਇਹ ਵੀ ਪੜ੍ਹੋ- ਸਵਾਰੀਆਂ ਨੂੰ ਲੈ ਕੇ ਭਿੜੇ ਰਿਕਸ਼ਾ ਚਾਲਕ, ਵੀਡੀਓ ’ਚ ਦੇਖੋ ਕਿਵੇਂ ਇਕ ਦੂਜੇ ’ਤੇ ਵਰ੍ਹਾਏ ਡੰਡੇ

ਖੰਨਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਮਸਲਿਆਂ ਨੂੰ ਬੜੇ ਹੀ ਧਿਆਨ ਨਾਲ ਸੁਣਿਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਪੰਜਾਬ ਨੂੰ ਮਜ਼ਬੂਤ ਕਰਨਾ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਬਿਹਤਰੀ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਸਮੇਂ ਸਮੇਂ ਸਿਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਮਜ਼ਬੂਤੀ ਲਈ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਦਿਨ-ਰਾਤ ਇਕ ਕੀਤੀ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ’ਚ ਮਜ਼ਬੂਤ ਧਿਰ ਵਜੋਂ ਉੱਭਰ ਕੇ ਸਾਹਮਣੇ ਆਵੇਗੀ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News