ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ. ਐੱਸ. ਆਈ. ਗ੍ਰਿਫ਼ਤਾਰ
Tuesday, Jul 11, 2023 - 06:58 PM (IST)
ਚੰਡੀਗੜ੍ਹ/ ਬਰਨਾਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਸ ਚੌਂਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ/ਐੱਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦਿਵਿਆਂਗ ਵਿਅਕਤੀਆਂ ਦੀ ਸਰਕਾਰੀ ਵਿਭਾਗਾਂ 'ਚ ਭਰਤੀ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਸਿੰਚਾਈ ਲਈ ਪਾਣੀ ਦੀ ਬਰਾਬਰ ਵੰਡ ਵਾਸਤੇ ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਉਕਤ ਏ.ਐੱਸ.ਆਈ ਨੇ ਉਸ ਤੋਂ 5000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐੱਸ.ਆਈ. ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ 'ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ
ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਉਕਤ ਏ.ਐੱਸ.ਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਜੂਦਾ ਹਾਲਾਤ ਦਰਮਿਆਨ ਸ਼੍ਰੋਮਣੀ ਕਮੇਟੀ ਆਈ ਅੱਗੇ, ਲੋਕਾਂ ਲਈ ਕੀਤੇ ਖ਼ਾਸ ਪ੍ਰਬੰਧ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8