ਕੇਂਦਰ ਸਰਕਾਰ ਨੇ ਮਜ਼ਦੂਰੀ ''ਚ 1 ਰੁਪਏ ਵਾਧਾ ਕਰਕੇ ਮਗਨਰੇਗਾ ਮਜ਼ਦੂਰਾਂ ਦਾ ਉਡਾਇਆ ਮਜ਼ਾਕ

07/12/2019 1:01:02 PM

ਬਰਨਾਲਾ (ਪੁਨੀਤ ਮਾਨ) : ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਮਗਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਵਿਚ ਸਿਰਫ 1 ਰੁਪਏ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਮਜਦੂਰਾਂ ਨੇ ਕਿਹਾ ਕਿ ਸਰਕਾਰ ਨੇ ਸਾਡੀ ਰੋਜ਼ਾਨਾ ਦੀ ਮਜ਼ਦੂਰੀ ਵਿਚ ਸਿਰਫ 1 ਰੁਪਏ ਦਾ ਵਾਧਾ ਕਰਕੇ ਗਰੀਬਾਂ ਦਾ ਮਜ਼ਾਕ ਉਡਾਇਆ ਹੈ। ਦੱਸ ਦੇਈਏ ਕਿ ਮਹਾਤਮਾ ਗਾਂਧੀ ਕੇਂਦਰੀ ਪੇਂਡੂ ਰੋਜ਼ਗਾਰ ਯੋਜਨਾ (ਮਗਨਰੇਗਾ) ਤਹਿਤ ਮਜ਼ਦੂਰਾਂ ਨੂੰ ਮਿਲ ਰਹੀ 240 ਰੁਪਏ ਦੀ ਮਜ਼ਦੂਰੀ ਨੂੰ ਵਧਾ ਕੇ 241 ਕਰ ਦਿੱਤਾ ਗਿਆ ਹੈ। ਮਜ਼ਦੂਰਾਂ ਨੇ ਕਿਹਾ ਕਿ ਅੱਜ ਦੀ ਵਧਦੀ ਮਹਿੰਗਾਈ ਵਿਚ ਤਾਂ 250 ਰੁਪਏ ਵਿਚ ਇਕ ਆਟੇ ਦੀ ਥੈਲੀ ਵੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਡੀ ਰੋਜ਼ਾਨਾ ਦੀ ਮਜ਼ਦੂਰੀ ਘੱਟ ਤੋਂ ਘੱਟ 500 ਰੁਪਏ ਦੇਣੀ ਚਾਹੀਦੀ ਹੈ ਪਰ ਸਰਕਾਰ ਨੇ ਮਜ਼ਦੂਰੀ ਵਿਚ ਸਿਰਫ 1 ਰੁਪਏ ਦਾ ਵਾਧਾ ਕਰਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਹੈ।

cherry

This news is Content Editor cherry