ਸੂਬੇ ਭਰ ''ਚ ਚਮਕਿਆ ਬਰਨਾਲਾ ਜ਼ਿਲ੍ਹੇ ਦੇ ਨਾਮ, ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਦੇ ਮਾਮਲੇ ''ਚ ਹਾਸਲ ਕੀਤਾ ਦੂਜਾ ਸਥਾਨ

Tuesday, Apr 25, 2023 - 05:18 PM (IST)

ਸੂਬੇ ਭਰ ''ਚ ਚਮਕਿਆ ਬਰਨਾਲਾ ਜ਼ਿਲ੍ਹੇ ਦੇ ਨਾਮ, ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਦੇ ਮਾਮਲੇ ''ਚ ਹਾਸਲ ਕੀਤਾ ਦੂਜਾ ਸਥਾਨ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਬਰਨਾਲਾ ਨੇ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਮਾਈਕਰੋ ਫ਼ੂਡ ਪ੍ਰੋਸੈਸਿੰਗ ਉਦਯੋਗਾਂ ਦੀ ਵਿਧੀਵਤ ਯੋਜਨਾ ਦਾ ਟੀਚਾ ਪ੍ਰਾਪਤ ਕਰਨ ’ਚ ਪੰਜਾਬ ਭਰ ’ਚ ਦੂਜਾ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਸਕੀਮ ਅਧੀਨ ਜ਼ਿਲ੍ਹੇ ਨੂੰ 90 ਇਕਾਈਆਂ ਸਥਾਪਿਤ ਕਰਨ ਦੇ ਟੀਚੇ ਦੇ ਵਿਰੁੱਧ 106 ਇਕਾਈਆਂ ਨੂੰ ਲਾਭ ਪ੍ਰਾਪਤ ਹੋਇਆ ਹੈ। ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਅਧੀਨ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਨਵੀਆਂ ਜਾਂ ਪੁਰਾਣੀਆਂ ਇਕਾਈਆਂ ਲਾਭ ਪ੍ਰਾਪਤ ਕਰ ਸਕਦੀਆਂ ਹਨ। ਇਸ ਸਕੀਮ ਅਧੀਨ 35 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ, ਜਿਸ ’ਤੇ 35 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਸੂਬਾਈ ਪੱਧਰ ’ਤੇ ਇਹ ਸਕੀਮ ਪੰਜਾਬ ਐਗਰੋ ਵੱਲੋਂ ਲਾਗੂ ਕੀਤੀ ਜਾ ਰਹੀ ਹੈ ਤੇ ਬਿਨੈਕਾਰਾਂ ਦੇ ਕੇਸ ਤਿਆਰ ਕਰਨ ਲਈ ਜ਼ਿਲ੍ਹਾ ਰਿਸੋਰਸ ਪਰਸਨ ਨਿਯੁਕਤ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਟ੍ਰੈਫਿਕ ਨਾਲ ਨਜਿੱਠਣ ਲਈ ਤਿਆਰ ਕੀਤਾ ਰੋਡਮੈਪ, ਅੰਮ੍ਰਿਤਸਰ ਲਈ ਬਣਾਈ ਖ਼ਾਸ ਯੋਜਨਾ

ਉਨ੍ਹਾਂ ਦੱਸਿਆ ਜ਼ਿਲ੍ਹਾ ਪੱਧਰ ’ਤੇ ਇਹ ਸਕੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲਾਗੂ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਮਾਈਕਰੋ ਪੱਧਰ ਦੀਆਂ ਫੂਡ ਪ੍ਰੋਸੈਸਿੰਗ ਇਕਾਈਆਂ ਲਗਾਉਣ ਲਈ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਵੈੱਬਸਾਈਟ ’ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਸਥਾਨ ਹਾਸਲ ਕਰਨ ਲਈ ਇਸ ਸਕੀਮ ਨੂੰ ਲਾਗੂ ਕਰਨ ਵਾਲੇ ਸਾਰੇ ਅਧਿਕਾਰੀ, ਕਰਮਚਾਰੀ ਤੇ ਬੈਂਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਅਚਾਰ ਮੁਰੱਬਾ ਬਣਾਉਣ ਵਾਲਿਆਂ ਇਕਾਈਆਂ, ਮੀਟ ਤੋਂ ਖਾਧ ਪਦਾਰਥ ਬਣਾਉਣ ਵਾਲੀਆਂ ਵਾਲੀਆਂ ਇਕਾਈਆਂ, ਆਇਸ ਕਰੀਮ, ਮਿਠਾਈਆਂ ਦੀ ਦੁਕਾਨਾਂ ਵਾਲੇ, ਦੋਧੀ ਆਦਿ ਇਸ ਸਕੀਮ ਦਾ ਲਾਹਾ ਖੱਟ ਸਕਦੇ ਹਨ।

ਇਹ ਵੀ ਪੜ੍ਹੋ-  ਭਵਾਨੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਮਾਪਿਆਂ ਦਾ ਇਕਲੌਤਾ ਪੁੱਤ ਸੀ ਸਤਿਗੁਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News