ਕਿਸਾਨ ਆਗੂ ਦੇ ਘਰ ਵੜ੍ਹ ਕੇ ਹਮਲਾ ਕਰਨ ਵਾਲਿਆਂ ਦੀ ਨਹੀਂ ਹੋਈ ਗ੍ਰਿਫ਼ਤਾਰੀ, ਭਾਕਿਯੂ (ਡਕੌਂਦਾ) ਨੇ ਕੀਤਾ ਥਾਣੇ ਦਾ ਘਿਰਾਓ
Thursday, Feb 23, 2023 - 04:03 PM (IST)

ਤਪਾ ਮੰਡੀ(ਸ਼ਾਮ,ਗਰਗ) : ਭਾਕਿਯੂ(ਡਕੌਂਦਾ) ਵੱਲੋਂ ਇੱਕ ਕਿਸਾਨ ਆਗੂ ਦੇ ਘਰ 'ਚ ਦਾਖਲ ਹੋ ਕੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਹੁਣ ਤੱਕ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੋਧ ‘ਚ ਥਾਣਾ ਤਪਾ ਦਾ ਘਿਰਾਓ ਕਰਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਭਾਕਿਯੂ(ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ‘ਚ ਲੱਗੇ ਧਰਨੇ ਮੌਕੇ ਕਿਸਾਨ ਆਗੂਆਂ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਹੰਡਿਆਇਆ, ਮੀਤ ਪ੍ਰਧਾਨ ਬਰਨਾਲਾ ਇੰਦਰਪਾਲ ਸਿੰਘ, ਬਲਾਕ ਪ੍ਰਧਾਨ ਸਹਿਣਾ ਜਗਸੀਰ ਸਿੰਘ ਨੇ ਸੰਬੋਧਨ ਕਰਦਿਆਂ ਪੁਲਸ ਦੀ ਘਟੀਆ ਕਾਰਗੁਜਾਰੀ ਬਾਰੇ ਬੋਲਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਭਾਕਿਯੂ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਦਾਖ਼ਲ ਹੋ ਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ‘ਚ ਸ਼ਾਮਲ ਦੋਸ਼ੀ ਸ਼ਰੇਆਮ ਸਿਆਸੀ ਸਹਿ 'ਤੇ ਘੁੰਮ ਰਹੇ ਹਨ ਅਤੇ ਪੁਲਸ ਉਨ੍ਹਾਂ ਨੂੰ ਕਾਬੂ ਨਹੀਂ ਕਰ ਰਹੀ।
ਇਹ ਵੀ ਪੜ੍ਹੋ- ਕੈਨੇਡਾ ਤੋਂ ਦੁਖ਼ਦਾਇਕ ਖ਼ਬਰ: ਸੁਨਾਮ ਦੇ 24 ਸਾਲਾ ਗੱਭਰੂ ਦੀ ਮੌਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਸ ਨੇ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਤਾਂ ਧਰਨਾ ਅਣਮਿੱਥੇ ਸਮੇਂ ਲਈ ਲੱਗਿਆ ਰਹੇਗਾ। ਜਿਸ ਦੀ ਜਿੰਮੇਵਾਰੀ ਪੁਲਸ ਪ੍ਰਸ਼ਾਸਨ ਦੀ ਹੋਵੇਗੀ। ਇਸੇ ਤਰ੍ਹਾਂ ਇੱਕ ਹੋਰ ਅਜਿਹੇ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਰਹੀ। ਇਸ ਸੰਬੰਧੀ ਜਦ ਥਾਣਾ ਮੁੱਖੀ ਨਿਰਮਲਜੀਤ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਗਾਤਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਆਪਣੇ ਪੱਧਰ 'ਤੇ ਅਤੇ ਮੁਦੱਈ ਪਾਰਟੀ ਨੂੰ ਨਾਲ ਲੈ ਕੇ ਛਾਪਾਮਾਰੀ ਕੀਤੀ ਗਈ ਹੈ ਪਰ ਮਿਲ ਨਹੀਂ ਰਹੇ ਅਤੇ ਨਾ ਹੀ ਕੋਈ ਧਾਰਾ ‘ਚ ਵਾਧਾ-ਘਾਟਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 'ਆਪ' ਵਿਧਾਇਕ ਦੀ ਗ੍ਰਿਫ਼ਤਾਰੀ 'ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਦਿੱਤੀਆਂ ਇਹ ਪ੍ਰਤੀਕਿਰਿਆਂਵਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।