ਬਸੰਤ ਪੰਚਮੀ ''ਤੇ ਭਵਾਨੀਗੜ੍ਹ ਪੁਲਸ ਨੇ ਦਿਖਾਈ ਸਖ਼ਤਾਈ, ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲੇ 6 ਵਿਅਕਤੀ ਕਾਬੂ

01/27/2023 10:51:08 AM

ਭਵਾਨੀਗੜ੍ਹ (ਕਾਂਸਲ) : ਸਥਾਨਕ ਪੁਲਸ ਵੱਲੋਂ ਬਸੰਤੀ ਪੰਚਮੀ ਮੌਕੇ ਵੱਖ-ਵੱਖ ਥਾਵਾਂ 'ਤੇ ਰੇਡ ਕਰਕੇ ਚਾਇਨਾ ਡੋਰ ਨਾਲ ਪੰਤਗਬਾਜ਼ੀ ਕਰ ਰਹੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲੇ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ ਮੋਹਿਤ ਅਗਰਵਾਲ ਤੇ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਸਰਕਾਰ ਤੇ ਪੰਜਾਬ ਪੁਲਸ ਵੱਲੋਂ ਸੂਬੇ ਅੰਦਰ ਪਤੰਗਬਾਜ਼ੀ ਲਈ ਚਾਈਨਾ ਡੋਰ ਦੀ ਵਰਤੋਂ ਕਰਨ ਉਪਰ ਲਗਾਈ ਪਾਬੰਦੀ ਦੇ ਬਾਵਜੂਦ ਸ਼ਹਿਰ ਤੇ ਇਲਾਕੇ ਅੰਦਰ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲੇ 7 ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਹਨ।

ਇਹ ਵੀ ਪੜ੍ਹੋ- DJ ਦਾ ਪ੍ਰੋਗਰਾਮ ਲਗਾ ਕੇ ਘਰ ਪਰਤ ਰਹੇ ਨੌਜਵਾਨ ਨੂੰ ਟਰੈਕਟਰ ਨੇ ਦਰੜਿਆ, ਹੋਈ ਦਰਦਨਾਕ ਮੌਤ

ਡੀ. ਐੱਸ. ਪੀ. ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਹਾਇਕ ਸਬ-ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਸਿਵ ਦੱਤ, ਅੰਕਿਤ ਕੁਮਾਰ, ਮੋਹਿਤ ਕੁਮਾਰ, ਰਾਜਵਿੰਦਰ ਸਿੰਘ ਤੇ ਰੁਪਿੰਦਰ ਸਿੰਘ ਸਾਰੇ ਵਾਸੀਅਨ ਭਵਾਨੀਗੜ੍ਹ ਨੂੰ ਨਗਰ ਕੌਂਸਲ ਦੇ ਪੁਰਾਣੇ ਦਫ਼ਤਰ ਵਾਲੀ ਜਗ੍ਹਾਂ ਤੋਂ ਪਾਬੰਦੀ ਸ਼ੂਦਾ ਚਾਇਨਾ ਡੋਰ ਨਾਲ ਪਤੰਗਬਾਜ਼ੀ ਕਰਦੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾ ਸਹਾਇਕ ਸਬ-ਇੰਸਪੈਕਟਰ ਸੁਖਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਅਖਤਰ ਖਾਨ ਵਾਸੀ ਭਵਾਨੀਗੜ੍ਹ ਨੂੰ ਚਾਇਨਾ ਡੋਰ ਨਾਲ ਪਤੰਗਬਾਜ਼ੀ ਕਰਦੇ ਕਾਬੂ ਕਰਕੇ ਇਸ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ ਤੇ ਜੱਗੀ ਨਾਮਕ ਇਕ ਹੋਰ ਵਿਅਕਤੀ ਵਿਰੁੱਧ ਵੀ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੀ ਗ੍ਰਿਫ਼ਤਾਰੀ ਲਈ ਤਲਾਸ਼ ਜਾਰੀ ਹੈ।

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ : ਅੰਮ੍ਰਿਤਸਰ 'ਚ ਨਵ-ਜਨਮੇ ਬੱਚੇ ਨੂੰ ਲਿਫ਼ਾਫੇ 'ਚ ਪਾ ਕੇ ਗੰਦੇ ਨਾਲੇ 'ਚ ਸੁੱਟਿਆ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto