ਭਾਜਪਾ ਦੇ ਕੈਂਪ ਪ੍ਰਬੰਧਕਾਂ ਦੀ ਗ੍ਰਿਫ਼ਤਾਰੀ ਦੇ ਦਾਅਵੇ! ਪੁਲਸ ਨੇ ਕੀਤਾ ਇਨਕਾਰ

Sunday, Aug 24, 2025 - 01:47 PM (IST)

ਭਾਜਪਾ ਦੇ ਕੈਂਪ ਪ੍ਰਬੰਧਕਾਂ ਦੀ ਗ੍ਰਿਫ਼ਤਾਰੀ ਦੇ ਦਾਅਵੇ! ਪੁਲਸ ਨੇ ਕੀਤਾ ਇਨਕਾਰ

ਮਹਿਲ ਕਲਾਂ (ਹਮੀਦੀ)- ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ ਪੱਧਰ 'ਤੇ ਕੈਂਪ ਲਗਾਉਣ ਦਾ ਪ੍ਰੋਗਰਾਮ ਚੋਪੜਾ ਧਰਮਸ਼ਾਲਾ ਕਸਬਾ ਮਹਿਲ ਕਲਾਂ 'ਚ ਵਿਵਾਦਾਂ ਵਿਚ ਘਿਰ ਗਿਆ। ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਕੈਂਪ ਤੋਂ ਪਹਿਲਾਂ ਹੀ ਉਨ੍ਹਾਂ ਦੇ ਵਰਕਰਾਂ ਨੂੰ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕਰ ਲਿਆ, ਜਦਕਿ ਪੁਲਸ ਪ੍ਰਸ਼ਾਸਨ ਇਸ ਦਾਅਵੇ ਨੂੰ ਝੂਠਾ ਦੱਸ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Instagram Influencer ਦਾ ਕਤਲ! ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਲੱਗਣ ਵਾਲੇ ਕੈਂਪ ਲਈ ਤਿਆਰੀਆਂ ਕੀਤੀਆਂ ਗਈਆਂ ਸੀ। ਭਾਜਪਾ ਦਾ ਕਹਿਣਾ ਹੈ ਕਿ ਇਸ ਦੌਰਾਨ ਮੰਡਲ ਪ੍ਰਧਾਨ ਸੁਰਿੰਦਰ ਕਾਲਾ, ਕੁਲਦੀਪ ਮਿੱਤਲ, ਪਰਜੀਤ ਕਿਰਪਾਲ ਸਿੰਘ ਵਾਲਾ, ਸਾਬਕਾ ਸਰਪੰਚ ਬਲਦੀਪ ਸਿੰਘ ਮਹਿਲ ਖੁਰਦ, ਕ੍ਰਿਸ਼ਨ ਕੁਮਾਰ ਠੀਕਰੀਵਾਲਾ, ਸਾਬਕਾ ਸਰਪੰਚ ਹਰਜਿੰਦਰ ਸਿੰਘ ਪੱਖੋਕੇ ਅਤੇ ਮਹਿੰਦਰ ਸਿੰਘ ਖਾਲਸਾ ਸਮੇਤ ਕਈ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੇ ਪਤੀ ਸੀਨੀਅਰ ਭਾਜਪਾ ਆਗੂ ਸੰਤ ਸਿੰਘ ਧੂਰੀ, ਨੰਬਰਦਾਰ ਬਲਵੀਰ ਸਿੰਘ ਮਹਿਲ ਖੁਰਦ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸੰਟੀ ਅਤੇ ਨੰਬਰਦਾਰ ਜਸਵੰਤ ਸਿੰਘ ਕਲਾਲ ਮਾਜਰਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਨਾ ਕੀਤਾ ਗਿਆ ਤਾਂ ਭਾਜਪਾ ਤਿੱਖਾ ਸੰਘਰਸ਼ ਸ਼ੁਰੂ ਕਰੇਗੀ। ਦੂਜੇ ਪਾਸੇ, ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸੇਰਵਿੰਦਰ ਸਿੰਘ ਔਰਖ ਨੇ ਸਪਸ਼ਟ ਕੀਤਾ ਕਿ “ਸਾਡੇ ਵੱਲੋਂ ਭਾਜਪਾ ਦੇ ਕਿਸੇ ਵੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।”

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News