ਤੇਜ਼ ਰਫਤਾਰ ਬੋਲੈਰੋ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Friday, May 02, 2025 - 06:16 PM (IST)

ਬਰਨਾਲਾ (ਵਿਵੇਕ ਸਿੰਧਵਾਨੀ) : ਬਰਨਾਲਾ ’ਚ ਅੱਜ ਤੇਜ਼ ਰਫਤਾਰ ਬੋਲੈਰੋ ਪਿੱਕਅਪ ਦੀ ਟੱਕਰ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ 2 ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਪਿਤਾ ਭੋਲਾ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਹ ਅਤੇ ਉਸ ਦਾ ਲੜਕਾ ਅੰਮ੍ਰਿਤਪਾਲ ਸਿੰਘ ਵੱਖ-ਵੱਖ ਵਾਹਨਾਂ ’ਤੇ ਡੀ-ਮਾਰਟ ਵੱਲ ਜਾ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਬੋਲੈਰੋ ਪਿੱਕਅਪ ਨੇ ਅੰਮ੍ਰਿਤਪਾਲ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਭੋਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਡਰਾਈਵਰ ਨੂੰ ਰੋਕ ਕੇ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਕਾਲਾ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸੰਧੂ ਪੱਤੀ ਬਰਨਾਲਾ ਅਤੇ ਗੱਡੀ ਨੰਬਰ PB 19W 3115 ਦੱਸਿਆ। ਪੁਲਸ ਨੇ ਮੁਲਜ਼ਮ ਡਰਾਈਵਰ ਖਿਲਾਫ ਤੇਜ਼ ਰਫਤਾਰੀ ਅਤੇ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।