ਕਾਰ ਅਤੇ ਸਾਈਕਲ ਦੀ ਆਪਸੀ ਟੱਕਰ ’ਚ ਸਾਈਕਲ ਸਵਾਰ ਦੀ ਮੌਤ
03/01/2023 2:25:09 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਕਾਰ ਅਤੇ ਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਵਨ ਸੰਗਰੂਰ ਦੇ ਪੁਲਸ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਭਗਵਾਨ ਸਿੰਘ ਵਾਸੀ ਸੰਗਰੂਰ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਚਾਚਾ ਸੁਰਜੀਤ ਸਿੰਘ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਸੁਨਾਮ ਰੋਡ ਫੋਕਲ ਪੁਆਇੰਟ ਵੱਲ ਜਾ ਰਿਹਾ ਸੀ। ਇਸ ਦੌਰਾਨ ਸੁਨਾਮ ਰੋਡ ਤੋਂ ਆ ਰਹੀ ਇਕ ਕਾਰ ਨੇ ਤੇਜ਼ ਰਫ਼ਤਾਰੀ ਨਾਲ ਉਸਦੇ ਸਾਈਕਲ ਵਿਚ ਟੱਕਰ ਮਾਰੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਉਕਤ ਨੇ ਦੱਸਿਆ ਕਿ ਜ਼ਖਮੀ ਹਾਲਾਤ ਵਿਚ ਉਸ ਦਾ ਚਾਚੇ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਸੰਜੇ ਕੁਮਾਰ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।