ਦਾਜ ਦੀ ਮੰਗ ਨੂੰ ਲੈ ਪਤੀ ਨੇ ਗਰਭਵਤੀ ਪਤਨੀ ''ਤੇ ਢਾਇਆ ਕਹਿਰ, ਪੁਲਸ ਨੇ ਦਰਜ ਕੀਤਾ ਮਾਮਲਾ
02/22/2023 1:27:25 PM

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ 'ਚ ਇਕ ਵਿਆਹੁਤਾ ਨੂੰ ਕਥਿਤ ਤੌਰ ’ਤੇ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਤੇ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢ ਦੇਣ ਦੇ ਦੋਸ਼ ਹੇਠ ਪੁਲਸ ਵੱਲੋਂ ਕੁੜੀ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਬਾਲਦ ਕੈਂਚੀਆਂ ਦੀ ਲਹਿਰਾ ਵਿਖੇ ਇਕ ਵਿਆਹੁਤਾ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ 5 ਜੂਨ 2021 ਨੂੰ ਲਹਿਰਾ ਨਿਵਾਸੀ ਬਲਵਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਕਥਿਤ ਤੌਰ ’ਤੇ ਬਲਵਿੰਦਰ ਸਿੰਘ ਦਾ ਚਾਲ-ਚਲਨ ਠੀਕ ਨਾ ਹੋਣ ਕਰਨ ਉਸ ਦੇ ਪਿਤਾ ਨੇ ਉਸ ਨੂੰ ਆਪਣੀ ਜਾਇਦਾਦ ਤੋਂ ਬੇਦਖ਼ਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਦੇ ਪਤੀ ਨੇ ਉਸ ਨੂੰ ਆਪਣੇ ਪੇਕੇ ਪਰਿਵਾਰ ਦੀ ਜਾਇਦਾਦ ’ਚੋਂ ਹਿੱਸਾ ਲੈ ਕੇ ਆਉਣ ਲਈ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਚੰਡੀਗੜ੍ਹ ਤੋਂ ਦੋਸਤ ਨੂੰ ਮਿਲਣ ਬਟਾਲਾ ਆਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਵਿਆਹੁਤਾ ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਨੇ ਦਾਜ-ਦਹੇਜ ਦੀ ਮੰਗ ਨੂੰ ਲੈ ਕੇ ਹੀ ਮਾਰਚ 2022 ’ਚ ਗਰਭਵਤੀ ਅਵਸਥਾਂ ’ਚ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ ਸੀ। ਜਿਸ ਵੱਲੋਂ ਆਪਣੇ ਪੇਕੇ ਘਰ ਬੱਚੀ ਨੂੰ ਜਨਮ ਦਿੱਤਾ ਗਿਆ ਤੇ ਹੁਣ ਆਪਣੀ ਬੱਚੀ ਸਮੇਤ ਆਪਣੇ ਪੇਕੇ ਘਰ ਹੀ ਰਹਿ ਰਹੀ ਹੈ। ਪੁਲਸ ਨੇ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਲਹਿਰਾ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦੇ ਬਿਆਨ ਨੇ ਭਖਾਈ ਪੰਜਾਬ ਦੀ ਸਿਆਸਤ, ਸੁਖਬੀਰ ਬਾਦਲ ਨੇ ਬੋਲਿਆ ਵੱਡਾ ਹਮਲਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।