ਕਣਕ ਖ਼ੁਰਦ-ਬੁਰਦ ਕਰਨ ਦੇ ਮਾਮਲੇ ''ਚ ਭਵਾਨੀਗੜ੍ਹ ਦੀ ਕੌਂਸਲ ਪ੍ਰਧਾਨ ਦੇ ਪਤੀ ਖ਼ਿਲਾਫ਼ ਮਾਮਲਾ ਦਰਜ

04/20/2023 2:07:01 PM

ਭਵਾਨੀਗੜ੍ਹ (ਵਿਕਾਸ ਮਿੱਤਲ) : ਨਗਰ ਕੌਂਸਲ ਭਵਾਨੀਗੜ੍ਹ ਦੀ ਮੌਜੂਦਾ ਪ੍ਰਧਾਨ ਸੁਖਜੀਤ ਕੌਰ ਘਾਬਦੀਆ ਦੇ ਪਤੀ ਕਾਂਗਰਸੀ ਆਗੂ ਡਿਪੂ ਹੋਲਡਰ ਬਲਵਿੰਦਰ ਸਿੰਘ ਖ਼ਿਲਾਫ਼ ਸਥਾਨਕ ਪੁਲਸ ਵੱਲੋਂ ਸਰਕਾਰੀ ਕਣਕ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਧੋਖਾਦੇਹੀ ਦਾ ਪਰਚਾ ਦਰਜ ਕੀਤਾ ਗਿਆ। ਇਸ ਸਬੰਧੀ ਏ. ਐੱਸ. ਆਈ. ਸੁਰਜੀਤ ਸਿੰਘ ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਕਮਲਦੀਪ ਸਿੰਘ ਨਿਰੀਖਕ ਖ਼ੁਰਾਕ ਨਿਰੀਖਕ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਭਵਾਨੀਗੜ੍ਹ ਤੇ ਵਿਜੇ ਕੁਮਾਰ ਸਰਮਾਂ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਵੱਲੋਂ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਲਵਿੰਦਰ ਸਿੰਘ ਡਿਪੂ ਹੋਲਡਰ ਭਵਾਨੀਗੜ੍ਹ ਨੇ ਕਥਿਤ ਰੂਪ ਵਿੱਚ ਖ਼ਪਤਕਾਰਾਂ ਨੂੰ ਕਣਕ ਦੀ ਪਰਚੀ ਦੇ ਕੇ 14.25 ਕੁਇੰਟਲ ਕਣਕ ਖੁਰਦ-ਬੁਰਦ ਕੀਤੀ ਹੈ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਪੰਜਾਬੀ ਯੂਨੀਵਰਸਿਟੀ ਲਈ ਵੱਡਾ ਐਲਾਨ, ਹੁਣ ਹਰ ਮਹੀਨੇ ਮਿਲਣਗੇ ਇੰਨੇ ਕਰੋੜ ਰੁਪਏ

ਇਸ ਤਰ੍ਹਾਂ ਨਾਲ ਡਿਪੂ ਹੋਲਡਰ ਨੇ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਗਾ ਕੇ ਨੁਕਸਾਨ ਪਹੁੰਚਾਇਆ ਹੈ। ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਉਕਤ ਡਿਪੂ ਹੋਲਡਰ ਬਲਵਿੰਦਰ ਸਿੰਘ ਖ਼ਿਲਾਫ਼ ਧਾਰਾ 420, 409 ਆਈ. ਪੀ. ਸੀ.  ਦੇ ਤਹਿਤ ਥਾਣਾ ਭਵਾਨੀਗੜ੍ਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ 'ਚ ਮੁਲਜ਼ਮ ਦੀ ਗ੍ਰਿਫ਼ਤਾਰੀ ਫਿਲਹਾਲ ਬਾਕੀ ਹੈ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਦੀ ਪਤਨੀ ਨੇ ਦਾਨ ਕੀਤੇ ਆਪਣੇ ਵਾਲ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ

 

ਨੋਟ- ਇਸ ਖ਼ਬਰ ਸਬੰਧੀ ਆਪਮੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News