‘ਜਦੋਂ ਤੱਕ ਕੇਂਦਰ ਸਰਕਾਰ ਕੋਈ ਹੱਲ ਨਹੀਂ ਕੱਢਦੀ, ਉਦੋਂ ਤੱਕ ਅਸੀਂ ਸਰਕਾਰ ਦੇ ਨੱਕ ’ਚ ਦਮ ਕਰਕੇ ਰੱਖਾਂਗੇ’

12/22/2020 6:04:40 PM

ਚੀਮਾ ਮੰਡੀ (ਗੋਇਲ): ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿਨ-ਬ ਦਿਨ ਗੁੱਸਾ ਵਧਦਾ ਹੀ ਜਾ ਰਿਹਾ ਹੈ। ਕਿਸਾਨਾਂ ਦਾ ਦੋਸ ਹੈ ਕਿ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਮਕਸਦ ਨਾਲ ਸਰਕਾਰ ਵੱਲੋਂ ਇਹ ਕਾਨੂੰਨ ਬਣਾਏ ਗਏ ਹਨ। ਜਿਥੇ ਇੱਕ ਪਾਸੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਹੀ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸੇ ਲੜੀ ਤਹਿਤ ਅੱਜ ਕਸਬਾ ਚੀਮਾ ਵਿਖੇ ਕਸਬੇ ਦੀਆਂ ਭਾਰੀ ਗਿਣਤੀ ’ਚ ਹਾਜ਼ਰ ਕਿਸਾਨ ਬੀਬੀਆਂ ਨੇ ਕਸਬੇ ਦੇ ਵਾਰਡ ਨੰਬਰ 6 ’ਚ ਲੱਗੇ ਇੱਕ ਕੰਪਨੀ ਦੇ ਮੋਬਾਇਲ ਟਾਵਰ ਕੋਲ ਖੜ੍ਹ ਕੇ ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉੱਥੇ ਹੀ ਇਸ ਟਾਵਰ ਨਾਲ ਸਬੰਧਤ ਕੰਪਨੀ ਖ਼ਿਲਾਫ਼ ਵੀ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਾਜ਼ਰ ਬੀਬੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਜਿੰਨਾਂ ਚਿਰ ਉਸ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਨਹੀ ਲਿਆ ਜਾਂਦਾ ਉਦੋਂ ਤੱਕ ਅਸੀਂ ਸਰਕਾਰ ਦੇ ਨੱਕ ਵਿੱਚ ਦਮ ਕਰਕੇ ਰੱਖਾਂਗੇ।


Shyna

Content Editor

Related News