CM ਮਾਨ ਦੀ ਸੰਗਰੂਰ ਰਿਹਾਇਸ਼ ''ਤੇ ਪੁਲਸ ਤੇ ਮਾਸਟਰ ਕੇਡਰ ਅਧਿਆਪਕਾਂ ਦੀ ਹੋਈ ਝੜਪ, ਪੁਲਸ ਨੇ ਕੀਤਾ ਲਾਠੀਚਾਰਜ
03/12/2023 1:32:52 PM

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਯਾਦਵਿੰਦਰ) : ਸਕੂਲਾਂ ’ਚ ਭੇਜਣ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ 4161 ਮਾਸਟਰ ਕੇਡਰ ਅਧਿਆਪਕਾਂ ’ਤੇ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ। ਲਾਠੀਚਾਰਜ ਦੌਰਾਨ ਅਧਿਆਪਕਾਂ ਦੀਆਂ ਪੱਗਾਂ ਉੱਤਰ ਗਈਆਂ ਅਤੇ ਮਹਿਲਾ ਅਧਿਆਪਕਾਂ ਦੇ ਕੱਪੜੇ ਤੱਕ ਫੱਟ ਗਏ। ਆਗੂਆਂ ਨੇ ਦੱਸਿਆ ਕਿ ਲੰਘੀ 5 ਜਨਵਰੀ ਨੂੰ ਮੁੱਖ ਮੰਤਰੀ ਮਾਨ ਨੇ ਲੁਧਿਆਣਾ ਵਿਖੇ ਇਕ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਵੰਡੇ ਸਨ ਪਰ ਅਧਿਆਪਕ 2 ਮਹੀਨੇ ਬੀਤ ਜਾਣ ਤੋਂ ਬਾਅਦ ਬੇਰੋਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ।
ਇਹ ਵੀ ਪੜ੍ਹੋ- ਕਾਲ ਬਣ ਕੇ ਆਏ ਪੁਸ਼ੂ ਨੇ ਤਬਾਹ ਕਰ ਦਿੱਤਾ ਪਰਿਵਾਰ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਉਨ੍ਹਾਂ ਕਿਹਾ ਕਿ ਅਸੀਂ ਇਸ ਮਸਲੇ ਸਬੰਧੀ ਉੱਚ ਅਧਿਕਾਰੀਆਂ ਤੇ ਮੰਤਰੀ ਤੱਕ ਪਹੁੰਚ ਕਰ ਚੁੱਕੇ ਹਾਂ ਪਰ ਕੋਈ ਹੱਲ ਨਹੀਂ ਇਸ ਤੋਂ ਬਾਅਦ ਦੁਖ਼ੀ ਹੋ ਕੇ ਸਾਡੇ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੀ ਪਰ ਸਰਕਾਰ ਨੇ ਜਾਣਬੁੱਝ ਕੇ ਪੁਲਸ ਦਾ ਤਸ਼ੱਦਦ ਕਰਵਾਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ’ਤੇ ਗੌਰ ਨਹੀਂ ਹੁੰਦਾ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਰਸ਼ਪਾਲ ਜਲਾਲਾਬਾਦ, ਬਲਬੀਰ ਸੈਣੀ, ਇਕਬਾਲ ਮਾਲੇਰਕੋਟਲਾ, ਸੰਦੀਪ ਗਿੱਲ, ਅਲਕਾ ਫਗਵਾੜਾ, ਹਰਜਿੰਦਰ ਕੌਰ ਢਿੱਲੋਂ, ਗੁਰਜੀਤ ਸੰਗਰੂਰ, ਅਮਿਤ ਸੰਗਰੂਰ, ਇੰਦਰਾਜ਼ ਅਬੋਹਰ, ਹਰਦੀਪ ਬਠਿੰਡਾ, ਡੀਪੀਐੱਫ ਤੋਂ ਦਲਜੀਤ ਸਫੀਪੁਰ, ਪੈਪਸੀਕੋ ਯੂਨੀਅਨ ਤੋਂ ਕ੍ਰਿਸ਼ਨ ਸਿੰਘ ਆਦਿ ਸਾਥੀ ਹਾਜ਼ਰ ਸਨ।
ਇਹ ਵੀ ਪੜ੍ਹੋ- ਫਿਰ ਵਿਵਾਦਾਂ 'ਚ ਘਿਰੀ ਫਰੀਦਕੋਟ ਜੇਲ੍ਹ, ਹਵਾਲਾਤੀ ਨੇ ਜੇਲ੍ਹ 'ਚ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।