ਸੰਗਰੂਰ ਜ਼ਿਮਨੀ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ, CM ਮਾਨ ਨੇ ਕੀਤਾ ਜਿੱਤ ਦਾ ਦਾਅਵਾ

06/21/2022 12:27:57 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗ੍ਰਹਿ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 23 ਜੂਨ ਨੂੰ ਹੋਣ ਵਾਲੀ ਚੋਣ ਵਿਚ ਲੋਕ ਸਭਾ ਹਲਕਾ ਸੰਗਰੂਰ ਦੇ ਲੋਕ ਇਸ ਵਾਰ ਫੇਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ। ਮਾਨ ਨੇ ਕਿਹਾ ਕਿ ਪਿਛਲੀਆਂ ਦੋ ਚੋਣਾਂ ਵਿਚ ਹਲਕੇ ਦੇ ਲੋਕਾਂ ਨੇ ਇਹ ਪੂਰੇ ਪੰਜਾਬ ਵਿਚ ਦੱਸ ਦਿੱਤਾ ਸੀ ਕਿ ਪੈਸੇ ਦੇ ਜ਼ੋਰ ਨਾਲ ਹਲਕਾ ਸੰਗਰੂਰ ਦੀ ਸੀਟ ਨੂੰ ਨਹੀਂ ਜਿੱਤਿਆ ਜਾ ਸਕਦਾ ਸਗੋਂ  ਕੰਮ ਕਰਨ ਵਾਲੇ ਵਿਅਕਤੀ ਨੂੰ ਹੀ ਲੋਕ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਭੇਜਦੇ ਹਨ। 

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਪੰਜਾਬ ਪੁਲਸ ਦੀ ਹਿੱਟਲਿਸਟ 'ਤੇ ਕੁੱਸਾ ਅਤੇ ਰੂਪਾ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਵਿੱਚ ਜਾ ਰਹੇ ਹਨ ਅਤੇ ਉਨ੍ਹਾਂ ਕੋਲ ਉਹੀ ਗੱਡੀ, ਉਹੀ ਲੋਕ ਅਤੇ ਉਹੀ ਨਾਅਰੇ ਹਨ ਅਤੇ ਪਹਿਲਾਂ ਵਾਲਾ ਹੀ ਜੇਤੂ ਰਿਜ਼ਲਟ ਹੋਵੇਗਾ। ਇਕ ਆਮ ਘਰ ਦਾ ਮੁੰਡਾ ਹਲਕਾ ਸੰਗਰੂਰ ਦੀ ਸੀਟ ਤੋਂ ਜਿੱਤ ਕੇ ਲੋਕ ਸਭਾ ਵਿੱਚ ਪੁੱਜੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੋ ਲੋਕ ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਕਰਦੇ ਹਨ ਉਨ੍ਹਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਨਫ਼ਰਤ ਦਾ ਬੀਜ ਨਹੀਂ ਉੱਘ ਸਕਦਾ। ਅਸੀਂ ਸਕੂਲ, ਹਸਪਤਾਲ, ਰੁਜ਼ਗਾਰ, ਖੇਤੀ, ਮਜ਼ਦੂਰਾਂ ਦੀਆਂ ਲੋੜਾਂ ਦੇ ਮੁੱਦਿਆਂ ਨੂੰ ਮੁੱਖ ਰੱਖ ਕੇ ਚੋਣ ਲੜ ਰਹੇ ਹਾਂ।ਵਿਰੋਧੀ ਪਾਰਟੀਆਂ ਜੋ ਕੂੜ ਪ੍ਰਚਾਰ ਕਰ ਰਹੀਆਂ ਹਨ, ਇਹ ਉਨ੍ਹਾਂ ਦੀ ਬੁਖਲਾਹਟ ਦਾ ਨਤੀਜਾ ਹੈ।

ਇਹ ਵੀ ਪੜ੍ਹੋ-  ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

Harnek Seechewal

This news is Content Editor Harnek Seechewal