ਦੂਜੀਆਂ ਪਾਰਟੀਆਂ ਛੱਡ ਕੇ ਕਾਂਗਰਸ ''ਚ ਸ਼ਾਮਲ ਹੋਏ ਕਈ ਆਗੂ
Friday, Dec 12, 2025 - 05:43 PM (IST)
ਮਹਿਲ ਕਲਾਂ (ਲਕਸ਼ਦੀਪ ਗਿੱਲ) : ਜ਼ਿਲ੍ਹਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿੱਚ ਅਤੇ ਹਲਕਾ ਮਹਿਲ ਕਲਾਂ ਦੇ ਸਰਗਰਮ ਨੌਜਵਾਨ ਕਾਂਗਰਸੀ ਆਗੂ ਬਨੀ ਖਹਿਰਾ ਦੀ ਪ੍ਰੇਰਨਾ ਸਦਕਾ ਪਿੰਡ ਰਾਏਸਰ ਪੰਜਾਬ ਦੇ ਜਗਤਾਰ ਸਿੰਘ,"ਮਾਨ ਦਲ"ਛਡਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪਿੰਡ ਪੰਡੋਰੀ ਤੋਂ ਨੱਥਾ ਸਿੰਘ ਬਾਠ ਕਾਂਗਰਸ ਪਾਰਟੀ ਵਿਚ ਮੁੜ ਘਰ ਵਾਪਸੀ ਕੀਤੀ ਜਦਕਿ ਆਮ ਆਦਮੀ ਪਾਰਟੀ ਦੇ ਸਰਗਰਮ ਮੈਂਬਰ ਤੇ ਪਿੰਡ ਰਾਏਸਰ ਪੰਜਾਬ ਦੇ ਹੀ ਪੰਚਾਇਤ ਮੈਂਬਰ ਸੁਖਦੀਪ ਸਿੰਘ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ।
ਇਸ ਮੌਕੇ ਕੁਲਦੀਪ ਸਿੰਘ ਕਾਲਾਂ ਢਿੱਲੋ ਨੇ ਤਿੰਨੇ ਮੈਂਬਰਾਂ ਨੂੰ ਪਾਰਟੀ ਵਿਚ ਜੀ ਆਇਆ ਆਖਿਆ। ਇਸ ਮੌਕੇ ਬਨੀ ਖਹਿਰਾ, ਜਸਮੇਲ ਸਿੰਘ ਡੈਰੀਵਾਲਾ, ਬਲਾਕ ਪ੍ਰਧਾਨ ਸ਼ੰਮੀ ਠੁੱਲੀਵਾਲ, ਬਲਵੰਤ ਸ਼ਰਮਾ ਤੋਂ ਇਲਾਵਾ, ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
