ਗਹਿਲ ਜ਼ੋਨ ’ਚ ਕਾਂਗਰਸ ਦੇ ਗੋਰਖਾ ਸਿੰਘ ਬਿਨਾਂ ਮੁਕਾਬਲੇ ਜੇਤੂ ਕਰਾਰ
Saturday, Dec 06, 2025 - 07:55 PM (IST)
ਮਹਿਲ ਕਲਾਂ (ਹਮੀਦੀ): ਬਲਾਕ ਸੰਮਤੀ ਦੇ ਜੋਨ ਗਹਿਲ ਤੋਂ ਕਾਂਗਰਸ ਪਾਰਟੀ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਦੋਂ ਨਰਾਇਣਗੜ੍ਹ ਸੋਹੀਆਂ ਦੇ ਗੋਰਖਾ ਸਿੰਘ ਨੂੰ ਬਲਾਕ ਸੰਮਤੀ ਮੈਂਬਰ ਵਜੋਂ ਬਿਨਾਂ ਮੁਕਾਬਲੇ ਜੇਤੂ ਘੋਸ਼ਿਤ ਕਰ ਦਿੱਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਦੀ ਅਗਵਾਈ ਹੇਠ ਪਹੁੰਚੇ ਕਾਂਗਰਸੀ ਵਰਕਰਾਂ ਨੇ ਨਵੇਂ ਚੁਣੇ ਮੈਂਬਰ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ।
ਆਗੂਆਂ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੱਡਿੰਗ ਅਤੇ ਬਰਨਾਲਾ ਦੇ ਵਿਧਾਇਕ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਦੀ ਰਹਿਣੁਮਾਈ ਹੇਠ ਜ਼ਿਲ੍ਹੇ ਭਰ ਵਿੱਚ ਕਾਂਗਰਸ ਪਾਰਟੀ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦੀ ਇਕਜੁੱਟਤਾ ਦਾ ਨਤੀਜਾ ਹੈ ਕਿ ਗੋਰਖਾ ਸਿੰਘ ਨੂੰ ਸਰਬ ਸੰਮਤੀ ਨਾਲ ਚੁਣਿਆ ਜਾਣਾ ਪਾਰਟੀ ਲਈ ਮਾਨ ਵਾਲੀ ਗੱਲ ਹੈ। ਇਸ ਮੌਕੇ ਸੀਨੀਅਰ ਆਗੂ ਅਮਨਦੀਪ ਸਿੰਘ ਟੱਲੇਵਾਲ, ਸਰਪੰਚ ਹਰਸਰਨ ਕੌਰ ਨਰਾਇਣਗੜ੍ਹ, ਅਤੇ ਹੋਰ ਕਈ ਸਮਰਥਕਾਂ ਨੇ ਵੀ ਗੋਰਖਾ ਸਿੰਘ ਨੂੰ ਆਪਣੇ ਵੱਲੋਂ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਜਿੱਤ ਨੂੰ ਪਿੰਡ ਨਰਾਇਣਗੜ੍ਹ ਸੋਹੀਆਂ ਤੇ ਗਹਿਲ ਇਲਾਕੇ ਦੀ ਸਾਂਝੀ ਜਿੱਤ ਕਰਾਰ ਦਿੱਤਾ। ਕਾਂਗਰਸੀ ਵਰਕਰਾਂ ਨੇ ਦਾਅਵਾ ਕੀਤਾ ਕਿ ਗਹਿਲ ਜੋਨ ਵਿੱਚ ਮਿਲੀ ਇਹ ਕਾਮਯਾਬੀ ਪੂਰੇ ਹਲਕੇ ਵਿੱਚ ਕਾਂਗਰਸ ਦੇ ਹੋਂਸਲੇ ਬੁਲੰਦ ਕਰਦੀ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਮਾਹੌਲ ਹੋਰ ਮਜ਼ਬੂਤ ਹੋਵੇਗਾ।
