ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸੀ. ਡੀ. ਪੀ. ਓ. ਮੁਅੱਤਲ
Saturday, Aug 03, 2024 - 04:35 PM (IST)
ਲਹਿਰਾਗਾਗਾ (ਗਰਗ) : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਲਹਿਰਾਗਾਗਾ ਵਿਖੇ ਤਾਇਨਾਤ ਸੀ. ਡੀ. ਪੀ. ਓ. ਨੂੰ ਆਂਗਣਵਾੜੀ ਵਰਕਰਾਂ ਦੀ ਭਰਤੀ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤੇ ਜਾਣ ਦਾ ਸਮਾਚਾਰ ਹੈ। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਪੰਜਾਬ ਰਾਜੀ. ਪੀ ਸ਼੍ਰੀਵਾਸਤਵਾ ਨੇ ਲਹਿਰਾਗਾਗਾ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਸੁਖਵਿੰਦਰ ਕੌਰ ਨੂੰ ਆਂਗਣਵਾੜੀ ਵਰਕਰਾਂ ਦੀ ਭਰਤੀ ਵਿਚ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਦੇ ਸਨਮੁੱਖ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 41 (1) ਅਧੀਨ ਤੁਰੰਤ ਪ੍ਰਭਾਵ ਤੋਂ ਮੁਅਤਲ ਕੀਤਾ ਹੈ। ਮੁਅੱਤਲੀ ਸਮੇਂ ਦੌਰਾਨ ਸੁਖਵਿੰਦਰ ਕੌਰ ਹੈਡ ਕੁਆਟਰ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਵੇਗਾ ਅਤੇ ਸਮਰਥ ਅਥਾਰਟੀ ਵੱਲੋਂ ਪਹਿਲਾ ਆਗਿਆ ਲਏ ਬਿਨਾਂ ਆਪਣਾ ਹੈਡ ਕੁਆਟਰ ਨਹੀਂ ਛੱਡਣਗੇ।