ਜ਼ਮੀਨ ਵੇਚ ਕੈਨੇਡਾ ਭੇਜੀ ਸੀ ਨੌਜਵਾਨ ਧੀ, ਤੜਕੇ ਆਏ ਫੋਨ ਮਗਰੋਂ ਘਰ 'ਚ ਪਿਆ ਚੀਕ-ਚਿਹਾੜਾ
Wednesday, Aug 09, 2023 - 12:37 PM (IST)
ਮਹਿਲ ਕਲਾਂ/ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਸਹੌਰ ਦੀ ਕੁੜੀ ਦੀ ਕੈਨੇਡਾ 'ਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੁੜੀ ਦੇ ਪਿਤਾ ਕੇਵਲ ਸਿੰਘ ਵਾਸੀ ਸਹੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਧੀ ਮਨਪ੍ਰੀਤ ਕੌਰ 22 ਸਾਲ ਨੂੰ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਆਈਲੈਟਸ ਕਰਨ ਉਪਰੰਤ ਉੱਚ ਸਿੱਖਿਆ ਲਈ ਕੈਨੇਡਾ ਭੇਜਿਆ ਸੀ।
ਇਹ ਵੀ ਪੜ੍ਹੋ : ਯਾਤਰੀਆਂ ਲਈ ਅਹਿਮ ਖ਼ਬਰ, 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਧੀ ਨੂੰ ਬਾਹਰ ਭੇਜਣ ਲਈ ਉਨ੍ਹਾਂ ਨੇ ਇੱਕ ਏਕੜ ਜ਼ਮੀਨ ਵੇਚੀ ਸੀ। ਉਨ੍ਹਾਂ ਨੂੰ ਬੁੱਧਵਾਰ ਸਵੇਰੇ 3 ਵਜੇ ਦੇ ਕਰੀਬ ਕੈਨੇਡਾ ਦੇ ਹਸਪਤਾਲ 'ਚੋਂ ਸੂਚਨਾ ਮਿਲੀ ਕਿ ਉਨ੍ਹਾਂ ਦੀ ਧੀ ਦੀ ਸਾਹ ਰੁਕਣ ਕਾਰਨ ਮੌਤ ਹੋ ਗਈ ਹੈ। ਧੀ ਦੇ ਨਾਲ ਰਹਿ ਰਹੀ ਕੁੜੀ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਲਟੀ ਆਈ ਸੀ ਤੇ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ। ਪਿਤਾ ਮੁਤਾਬਕ ਸਹੇਲੀਆਂ ਨੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੇ ਹਾਲਾਤ ਜ਼ਿਆਦਾ ਵਧੀਆ ਨਹੀਂ ਹਨ ਇਸ ਲਈ ਧੀ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ’ਚ ਸੀਟਾਂ ਦੇ ਤਾਲਮੇਲ 'ਚ 'ਆਪ' ਮੰਗ ਰਹੀ 8 ਸੀਟਾਂ, ਜਲੰਧਰ ਸਣੇ ਇਹ ਹਲਕੇ ਨੇ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8