ਮੰਗਾਂ ਨਾ ਮੰਨਣ ਕਾਰਨ ਮਲਟੀਪਰਪਜ਼ ਹੈਲਥ ਵਰਕਰ ਨੇ ਅੱਜ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

05/04/2020 5:21:34 PM

ਭਵਾਨੀਗੜ੍ਹ (ਕਾਂਸਲ)-ਪੰਜਾਬ ਸਰਕਾਰ ਦੇ ਮਲਟੀਪਰਪਜ਼ ਦੇ 1263 ਹੈਲਥ ਵਰਕਰਾਂ ਨੇ ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਰੋਸ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਵਰਕਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੋਰੋਨਾ ਮਹਾਮਾਰੀ ਦੇ ਖਾਤਮੇ ਅਤੇ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਰੱਖਦੇ ਹੋਏ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਦਿਨ ਰਾਤ ਜਾਰੀ ਰੱਖਣ ਦਾ ਐਲਾਨ ਕੀਤਾ।

ਇਸ ਸਬੰਧੀ ਮਲਟੀਪਰਪਜ਼ ਹੈਲਥ ਵਰਕਰਾਂ ਦੀ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਹੋਏ ਕਿਹਾ ਕਿ ਉਨ੍ਹਾਂ ਨੇ ਨੌਕਰੀ ਜੁਆਇਨ ਕਰਨ ਤੋਂ ਬਾਅਦ ਫੀਲਡ 'ਚ ਮਲੇਰੀਆ ਤੇ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ। ਪਰਖ ਕਾਲ ਸਮੇਂ ਦੌਰਾਨ 1263 ਹੈਲਥ ਵਰਕਰਾਂ ਨੂੰ ਬੇਸਿਕ ਤਨਖ਼ਾਹ 10300 ਰੁਪਏ 'ਤੇ ਕੰਮ ਕਰ ਰਹੇ ਹਨ। ਇਸ ਘੱਟ ਤਨਖ਼ਾਹ ਨਾਲ ਗੁਜ਼ਾਰਾ ਕਰਨਾ ਬਹੁਤ ਹੀ ਔਖਾ ਹੈ।

 ਉਨ੍ਹਾਂ ਨੇ ਪੰਜਾਬ ਦੇ ਸਿਹਤ ਮੰਤਰੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਪਰਖ ਕਾਲ ਸਮੇਂ ਦੌਰਾਨ ਫੁੱਲ ਸਕੇਲ ਤਨਖ਼ਾਹ ਦਿੱਤੀ ਜਾਵੇ, ਪਰਖ ਕਾਲ ਸਮਾਂ 3 ਸਾਲ ਤੋਂ ਘਟਾ ਕੇ 2 ਸਾਲ ਕੀਤਾ ਜਾਵੇ, ਨੌਕਰੀ ਤੋਂ ਹਾਜ਼ਰ ਹੋਣ ਵਾਲੀ ਮਿਤੀ ਤੋਂ ਹੀ ਸਰਵਿਸ ਕਾਊਟ ਕੀਤੀ ਜਾਵੇ। ਇਸ ਮੌਕੇ ਪ੍ਰਸ਼ੋਤਮ ਲਾਲ, ਓਮ ਪ੍ਰਕਾਸ਼, ਕਰਮਜੀਤ ਸਿੰਘ, ਨਵਦੀਪ ਕੁਮਾਰ ਭਵਾਨੀਗੜ੍ਹ, ਜਸਵੰਤ ਸਿੰਘ, ਸੁਖਚੈਨ ਸਿੰਘ, ਸੁਖਵੰਤ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਮਨਜੀਤ ਸਿੰਘ, ਵਿਪਨ ਕੁਮਾਰ, ਰਾਜੀਵ ਜਿੰਦਲ ਹਾਜ਼ਰ ਸਨ।


Iqbalkaur

Content Editor

Related News