ਜਿਹੜੇ ਅਦਾਰੇ ਸੋਸ਼ਲ ਡਿਸਟੈਸਿੰਗ ਦੀਆਂ ਹੁਕਮਾਂ ਦੀਆਂ ਪਾਲਣਾ ਨਹੀਂ ਕਰਨਗੇ ਉਹ ਬੰਦ ਕੀਤੇ ਜਾਣਗੇ :ਜ਼ਿਲਾ ਪੁਲਸ ਮੁਖੀ

03/30/2020 3:08:36 PM

ਬਰਨਾਲਾ (ਵਿਵੇਕ ਸਿੰਧਵਾਨੀ):  ਜ਼ਿਲਾ ਪੁਲਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਅਦਾਰੇ ਦੁਕਾਨਾਂ ਜਾਂ ਬੈਂਕਾਂ ਨੂੰ ਜ਼ਿਲਾ ਪ੍ਰਸਾਸਨ ਵੱਲੋਂ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਉਹ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਸੋਸ਼ਲ ਡਿਸਟੈਸਿੰਗ ਨੂੰ ਲਾਗੂ ਕਰਵਾਉਣ।ਉਨ੍ਹਾਂ ਕਿਹਾ ਸੋਸ਼ਲ ਡਿਸਟੈਸਿੰਗ ਨੂੰ ਲਾਗੂ ਕਰਵਾਉਣਾ ਇਸ ਵੇਲੇ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਜਿਸ ਨੂੰ ਵੀ ਦੁਕਾਨ ਖੋਲ੍ਹਣ ਦੀ ਮਨਜ਼ੂਰੀ ਮਿਲੀ ਹੋਈ ਹੈ ਉਹ ਆਪਣਾ ਇਕ ਕਰਿੰਦਾ ਲਾਕੇ ਸੋਸ਼ਲ ਡਿਸਟੈਸਿੰਗ ਨੂੰ ਯਕੀਨੀ ਬਣਾਉਣ ਅਤੇ ਜੇਕਰ ਕੋਈ ਅਦਾਰਾ ਜਾਂ ਦੁਕਾਨ ਅਜਿਹਾ ਨਹੀਂ ਕਰਦਾ ਤਾਂ ਅਸੀਂ ਉਸ ਦੀ ਮਨਜ਼ੂਰੀ ਕੈਂਸਲ ਕਰਾਂਗੇ।

ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁੱਲ 39 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਹਾਲੇ ਤੱਕ ਜਿਨ੍ਹਾਂ ਕੁੱਲ 39 ਮਾਮਲਿਆਂ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ 'ਚ ਸਭ ਤੋਂ ਜ਼ਿਆਦਾ 19 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਿਤ ਹਨ, ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। 6-6 ਮਾਮਲੇ ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਿਤ ਹਨ, ਜਦਕਿ ਜਲੰਧਰ ਜ਼ਿਲੇ ਤੋਂ 5 ਅਤੇ ਅੰਮ੍ਰਿਤਸਰ, ਲੁਧਿਆਣਾ ਜ਼ਿਲੇ ਨਾਲ ਸਬੰਧਿਤ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਐਤਵਾਰ ਦੇ ਘਨੌਰ 'ਚੋਂ ਇਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਹਾਲੇ ਤੱਕ 789 ਸ਼ੱਕੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 39 ਦੇ ਨਤੀਜੇ ਪਾਜ਼ੇਟਿਵ, 48 ਦੇ ਨੈਗੇਟਿਵ ਆਏ ਹਨ, ਜਦਕਿ 271 ਦੇ ਨਤੀਜੇ ਹਾਲੇ ਆਉਣੇ ਬਾਕੀ ਹਨ।


Shyna

Content Editor

Related News