ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 10 ਵਿਅਕਤੀ ਗ੍ਰਿਫ਼ਤਾਰ

Saturday, Nov 16, 2024 - 05:50 PM (IST)

ਸੰਗਰੂਰ (ਸਿੰਗਲਾ, ਬੇਦੀ, ਵਿਵੇਕ ਸਿੰਧਵਾਨੀ, ਯਾਦਵਿੰਦਰ) : ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 9 ਨਵੰਬਰ ਤੋਂ 15 ਨਵੰਬਰ ਤੱਕ ਡਰੱਗ ਦੇ 6 ਮੁਕੱਦਮੇ ਦਰਜ ਕਰਕੇ 7 ਵਿਅਕਤੀ ਕਾਬੂ ਕਰ ਕੇ 94 ਗ੍ਰਾਮ ਹੈਰੋਇਨ, 72 ਕਿੱਲੋ ਭੁੱਕੀ ਅਤੇ 6600 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ 3 ਮੁਕੱਦਮੇ ਦਰਜ ਕਰਕੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ 40.500 ਲੀਟਰ ਸ਼ਰਾਬ ਠੇਕਾ ਦੇਸੀ ਬਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਦੜੇ-ਸੱਟੇ ਦਾ ਧੰਦਾ ਕਰਨ ਵਾਲੇ 1 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ 1 ਮੁਕੱਦਮਾ ਦਰਜ ਕੀਤੇ ਅਤੇ 35,200 ਰੁਪਏ ਬਰਾਮਦ ਕਰਵਾਏ ਗਏ ਹਨ।

ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ’ਚ ਸਹਿਯੋਗ ਦੇਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਹਫਤੇ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 17 ਪਿੰਡਾਂ/ਕਸਬਿਆਂ ’ਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।


Gurminder Singh

Content Editor

Related News