ਚੰਨਣਵਾਲ ਅਨਾਜ ਮੰਡੀ ਤੋਂ ਨਸ਼ੀਲੇ ਕੈਪਸੂਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ
Thursday, Aug 14, 2025 - 03:00 PM (IST)

ਮਹਿਲ ਕਲਾਂ (ਹਮੀਦੀ)- ਥਾਣਾ ਮਹਿਲ ਕਲਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅਨਾਜ ਮੰਡੀ ਚੰਨਣਵਾਲ ਤੋਂ ਇਕ ਵਿਅਕਤੀ ਨੂੰ 100 ਖੁੱਲ੍ਹੇ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ (ਐੱਸ.ਐੱਚ.ਓ.) ਸੇਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ ਦੇ ਤਹਿਤ, ਸੀਨੀਅਰ ਪੁਲਸ ਅਧਿਕਾਰੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਪੁਲਸ ਅਧਿਕਾਰੀ (ਡੀ.ਐੱਸ.ਪੀ.) ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
ਪੁਲਸ ਨੂੰ ਪ੍ਰਾਪਤ ਸੂਚਨਾ ਅਨੁਸਾਰ, ਮੰਗੂ ਸਿੰਘ ਵਾਸੀ ਚੰਨਣਵਾਲ, ਜੋ ਕਿ ਅਨਾਜ ਮੰਡੀ ਚੰਨਣਵਾਲ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੀ ਫ਼ਿਰਾਕ ਵਿਚ ਸੀ। ਪੁਲਸ ਟੀਮ ਨੇ ਤੁਰੰਤ ਛਾਪੇਮਾਰੀ ਕਰਦਿਆਂ ਉਸ ਨੂੰ ਕਾਬੂ ਕਰਕੇ 100 ਖੁੱਲ੍ਹੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਗ੍ਰਿਫ਼ਤਾਰ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਨੰਬਰ 63 ਤਹਿਤ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਕਾਨੂੰਨ (ਐੱਨ.ਡੀ.ਪੀ.ਐੱਸ.) ਦੀ ਧਾਰਾ 22 ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8