ਡੀ.ਟੀ.ਐੱਫ. ਨੇ ਸੇਵਾ ਨਿਯਮਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Wednesday, Aug 10, 2022 - 05:36 PM (IST)

ਭਵਾਨੀਗੜ੍ਹ (ਕਾਂਸਲ) : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼, ਸਾਲ 2018 ਦੇ ਅਧਿਆਪਕ ਵਿਰੋਧੀ ਸੇਵਾ ਨਿਯਮਾਂ ਦੀਆਂ ਕਾਪੀਆਂ ਫੂਕਣ ਦੀ ਲੜੀ ਤਹਿਤ ਭਵਾਨੀਗੜ੍ਹ ਬਲਾਕ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਅਧਿਆਪਕ ਵਿਰੋਧੀ ਸੇਵਾ ਨਿਯਮਾਂ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ।

ਇਹ ਵੀ ਪੜ੍ਹੋ : ਅੱਪਰਾ ਇਲਾਕੇ 'ਚ 'ਲੰਪੀ ਸਕਿਨ' ਬਿਮਾਰੀ ਦਾ ਕਹਿਰ, 9 ਗਊਆਂ ਦੀ ਮੌਤ

ਇਸ ਸਬੰਧੀ ਡੀ.ਟੀ.ਐੱਫ. ਦੇ ਬਲਾਕ ਪ੍ਰਧਾਨ ਕੁਲਵੰਤ ਖਨੌਰੀ, ਜਨਰਲ ਸਕੱਤਰ ਕੰਵਰਜੀਤ ਸਿੰਘ, ਮੀਤ ਪ੍ਰਧਾਨ ਕਰਮਜੀਤ ਸਿੰਘ ਕੰਧੋਲਾ ਅਤੇ ਲਾਲ ਸਿੰਘ ਵਿੱਤ ਸਕੱਤਰ ਦੀਪਕ ਕੁਮਾਰ ਅਤੇ ਪ੍ਰੈੱਸ ਸਕੱਤਰ ਏਕਮ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪੁਰਾਣੀ ਸਰਕਾਰ ਦੇ ਹੀ ਅਧਿਆਪਕ ਮੁਲਾਜ਼ਮ ਵਿਰੋਧੀ ਫੈਸਲਿਆਂ ਨੂੰ ਬਰਕਰਾਰ ਰੱਖਦਿਆਂ, ਸਾਲ 2018 ਦੇ ਨਿਯਮਾਂ ਤਹਿਤ ਸਿੱਧੀ ਭਰਤੀ ਅਤੇ ਪਦਉੱਨਤ ਹੋਣ ਵਾਲੇ ਪ੍ਰਾਇਮਰੀ ਤੇ ਸੈਕੰਡਰੀ ਅਧਿਆਪਕਾਂ, ਸਕੂਲ ਮੁਖੀਆਂ ਅਤੇ ਨਾਨ ਟੀਚਿੰਗ ਕਰਮਚਾਰੀਆਂ ਉੱਪਰ ਵਿਭਾਗੀ ਪ੍ਰੀਖਿਆ ਥੋਪਣ ਅਤੇ ਇਸ ਦੀ ਆੜ ਵਿੱਚ ਸਬੰਧਿਤ ਮੁਲਾਜ਼ਮਾਂ ਦਾ ਸਾਲਾਨਾ ਇਨਕਰੀਮੈਂਟ ਰੋਕਣ ਦਾ ਤਾਨਾਸ਼ਹੀ ਰਾਹ ਅਖਤਿਆਰ ਕੀਤਾ ਹੈ ਜਦੋਂ ਕਿ ਸਬੰਧਿਤ ਕਰਮਚਾਰੀ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ, ਉੱਚ ਯੋਗਤਾਵਾਂ ਗ੍ਰਹਿਣ ਕਰਨ, ਮੈਰਿਟ, ਤਜਰਬੇ ਅਤੇ ਸੀਨੀਆਰਤਾ ਰੂਪੀ ਬੈਰੀਅਰ ਸਫ਼ਲਤਾ ਨਾਲ ਪਾਰ ਕਰਨ ਉਪਰੰਤ ਨਿਯੁਕਤ ਹੁੰਦੇ ਹਨ।

ਇਹ ਵੀ ਪੜ੍ਹੋ : 2 ਮਹੀਨਿਆਂ 'ਚ 73 ਲੋਕਾਂ ਨੂੰ ਸੱਪ ਨੇ ਡੰਗਿਆ, 10 ਦੀ ਹੋਈ ਮੌਤ

ਅਜਿਹੇ ਵਿੱਚ ਵਿਭਾਗੀ ਪ੍ਰੀਖਿਆ ਥੋਪਣਾ, ਗੈਰ-ਵਾਜਿਬ ਅਤੇ ਮਾਨ ਸਨਮਾਨ ਨੂੰ ਘਟਾਉਣ ਵਾਲਾ ਫੈਸਲਾ ਹੈ।ਇਸ ਮੌਕੇ ਡੀ.ਟੀ.ਐੱਫ. ਦੇ ਆਗੂ ਸੁਖਦੇਵ ਸਿੰਘ ਬਾਲਦ, ਦਵਿੰਦਰ ਕੁਮਾਰ, ਗੁਰਜੀਤ ਸ਼ਰਮਾ, ਮਾਲਵਿੰਦਰ ਸਿੰਘ, ਮੁਹੰਮਦ ਅਕਰਮ, ਲਾਲ ਚੰਦ, ਸੁੰਦਰ ਸਿੰਘ, ਜਸਤਿੰਦਰ ਸਿੰਘ ਝਨੇੜੀ, ਜਗਵਿੰਦਰ ਸਿੰਘ ਡੇਹਲੇਵਾਲ, ਪਰਮਿੰਦਰ ਸਿੰਘ ਝਨੇੜੀ, ਕੁਲਵਿੰਦਰ ਸਿੰਘ  ਸ਼ਰਮਾ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

ਨੋਟ ਇਹ ਖ਼ਬਰਾਂ ਸਬੰਧੀ ਤੁਸੀਂ ਕੁਮੈਂਟ ਕਰਕੇ ਦੇ ਸਕਦੇ ਹੋ ਆਪਣੀ ਰਾਏ।


Anuradha

Content Editor

Related News