ਡੀ.ਟੀ.ਐੱਫ. ਤੇ ਸਹਿਯੋਗੀ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਦੇ ਨਾਂ ਭੇਜਿਆ ‘ਸੰਘਰਸ਼ ਦਾ ਨੋਟਿਸ’

09/03/2022 2:50:12 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪਿਛਲੇ 11-11 ਸਾਲ ਤੋਂ ਰੈਗੂਲਰਾਈਜ਼ੇਸ਼ਨ ਦੀ ਉਡੀਕ ਕਰ ਰਹੇ ਓ.ਡੀ.ਐੱਲ. ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਅਤੇ 180 ਈ.ਟੀ.ਟੀ. ਅਧਿਆਪਕਾਂ ’ਤੇ ਜਬਰੀ ਥੋਪਿਆ ਨਵਾਂ ਤਨਖ਼ਾਹ ਸਕੇਲ ਰੱਦ ਕਰਨ ਦੀ ਮੰਗ ਸਬੰਧੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 (ਜੈ ਸਿੰਘ ਵਾਲਾ) ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਦੇ ਸਾਂਝੇ ਸੱਦੇ 'ਤੇ ਅੱਜ ਡੀ.ਟੀ.ਐੱਫ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਤੇ ਜਨਰਲ ਸਕੱਤਰ ਨਿਰਮਲ ਚੁਹਾਣਕੇ, ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੋਹਣ ਸਿੰਘ ਬਰਨਾਲਾ, ਪ੍ਰਦੀਪ ਬਰਨਾਲਾ,ਓ.ਡੀ.ਐੱਲ. ਯੂਨੀਅਨ ਦੇ ਬਲਜਿੰਦਰ ਬਰਨਾਲਾ, ਤਜਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ/ਸੰਘਰਸ਼ ਦਾ ਨੋਟਿਸ ਭੇਜਿਆ।

ਇਹ ਵੀ ਪੜ੍ਹੋ :  ਨਰਮੇ ’ਤੇ ਆੜ੍ਹਤ ਦੀ ਦਰ ਘਟਾਉਣ ਦੇ ਰੋਸ ਵਜੋਂ ਆੜ੍ਹਤੀਆਂ ਨੇ ਕਾਰੋਬਾਰ ਕੀਤਾ ਬੰਦ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਅਧੀਨ 7654, 3442, 5178 ਭਰਤੀਆਂ ਦੇ ਬਾਕੀ ਸਾਰੇ ਅਧਿਆਪਕਾਂ ਨੂੰ ਕ੍ਰਮਵਾਰ ਸਾਲ 2014, 2016 ਅਤੇ 2017 ’ਚ ਰੈਗੂਲਰ ਕੀਤਾ ਜਾ ਚੁੱਕਾ ਹੈ ਪਰ 125 ਤੋਂ ਵਧੇਰੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਨੂੰ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਹੋਣ ਦੇ ਹਵਾਲੇ ਨਾਲ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ ਹੈ। ਜਦਕਿ ਕਈ ਭਰਤੀਆਂ ਦੇ ਸੈਂਕੜੇ ਓ.ਡੀ.ਐੱਲ. ਅਧਿਆਪਕ ਰੈਗੂਲਰ ਵੀ ਹੋ ਚੁੱਕੇ ਹਨ, ਹਜ਼ਾਰਾਂ ਓ.ਡੀ.ਐੱਲ. ਅਧਿਆਪਕਾਂ ਦੀ ਪ੍ਰੋਮੋਸ਼ਨ ਹੋ ਚੁੱਕੀ ਹੈ ਅਤੇ ਸਾਲ 2019 ’ਚ ਕਰਮਜੀਤ ਕੌਰ ਬਨਾਮ ਪੰਜਾਬ ਸਰਕਾਰ ਕੇਸ ’ਚ ਹਾਈਕੋਰਟ ਵੱਲੋਂ ਵੀ ਇਨ੍ਹਾਂ ਦੀ ਰੈਗੂਲਰਾਈਜ਼ੇੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।

ਇਸੇ ਤਰ੍ਹਾਂ ਸਿੱਖਿਆ ਵਿਭਾਗ (ਪ੍ਰਾਇਮਰੀ) ਅਧੀਨ ਸਾਲ 2016 ’ਚ 4500 ਈ.ਟੀ.ਟੀ. ਆਸਾਮੀਆਂ ’ਤੇ ਰੈਗੂਲਰ ਭਰਤੀ ਹੋਏ 180 ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰਨ ਖ਼ਤਮ ਕਰਦਿਆਂ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ। ਬੇਇਨਸਾਫ਼ੀ ਦੀ ਸਿਖ਼ਰ ਇਹ ਹੈ ਕਿ ਨਿਯਮਾਂ ਤੋਂ ਉਲਟ ਮਈ 2021 ’ਚ ਇਨ੍ਹਾਂ ਅਧਿਆਪਕਾਂ ਉੱਪਰ ਮੁੜ ਤੋਂ ਪਰਖ ਸਮਾਂ ਅਤੇ ਨਵਾਂ ਤਨਖਾਹ ਸਕੇਲ ਮੜ੍ਹ ਦਿੱਤਾ ਗਿਆ। ਇਨ੍ਹਾਂ ਦੋਵੇਂ ਮਾਮਲਿਆਂ ਨੂੰ ਪੀੜਤ ਅਧਿਆਪਕਾਂ ਨਾਲ ਕਈ ਸਾਲਾਂ ਤੋਂ ਹੋ ਰਹੀ ਘੋਰ ਬੇਇਨਸਾਫ਼ੀ ਅਤੇ ਪੱਖਪਾਤ ਵਾਲੇ ਸਮਝਦੇ ਹੋਏ, ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਹੁਣ ਫੈਸਲਾਕੁੰਨ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਸੰਘਰਸ਼ ਦੀ ਅਗਲੀ ਕੜੀ ਤਹਿਤ 13 ਸਤੰਬਰ ਨੂੰ ਮਾਸ ਡੈਪੂਟੇਸ਼ਨ ਦੇ ਰੂਪ ’ਚ ਆਨੰਦਪੁਰ ਸਾਹਿਬ ਪ੍ਰਸ਼ਾਸ਼ਨ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਸੰਘਰਸ਼ ਦਾ ਨੋਟਿਸ ਸੌਂਪਿਆ ਜਾਵੇਗਾ।

ਮਸਲਾ ਹੱਲ ਨਾ ਹੋਣ ’ਤੇ 25 ਸਤੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਹੋਵੇਗੀ ‘ਇਨਸਾਫ਼ ਰੈਲੀ’

ਉਹਨਾਂ ਦੱਸਿਆ ਇਹਨਾਂ ਦੋਵੇਂ ਮਸਲਿਆਂ ਦਾ ਹੱਲ ਨਾ ਹੋਣ ਦੀ ਸੂਰਤ ’ਚ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ ‘ਇਨਸਾਫ਼ ਰੈਲੀ’ ਕਰ ਕੇ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ।
ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸਕੱਤਰ ਬਲਜਿੰਦਰ ਪ੍ਰਭੂ, ਸੁਖਦੀਪ ਤਪਾ, ਲਖਵੀਰ ਠੁੱਲੀਵਾਲ, ਰਜਿੰਦਰ ਮੂਲੋਵਾਲ, ਅੰਮ੍ਰਿਤਪਾਲ ਕੋਟਦੁੰਨਾ, ਮਾਲਵਿੰਦਰ ਸਿੰਘ, ਮਨਮੋਹਨ ਸਿੰਘ, ਪਾਵੇਲ ਬਾਂਸਲ, ਮਲਕੀਤ ਸਿੰਘ, ਪਰਮਜੀਤ ਸਿੰਘ, ਅਮਨ ਜਲੂਰ, ਗੁਰਪ੍ਰੀਤ ਕਾਲੇਕੇ, ਹਰਦੀਪ ਖੀਵਾ, ਰਘਵੀਰ ਕਰਮਗੜ੍ਹ, ਰਘੁਬੀਰ ਮਹਿਤਾ, ਪਲਵਿੰਦਰ ਠੀਕਰੀਵਾਲ, ਹੈਡਮਾਸਟਰ ਪ੍ਰਦੀਪ ਕੁਮਾਰ, ਹਰਜਿੰਦਰ ਲਾਲੀ, ਰਾਜਿੰਦਰ ਕੁਮਾਰ, ਮਨਪ੍ਰੀਤ ਸਿੰਘ, ਨਿਰਮਲ ਸਿੰਘ ਪੱਖੋ, ਬਲਜੀਤ ਸਿੰਘ ਅਕਲੀਆ, ਜਗਰੰਟ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ ਆਦਿ ਆਗੂ ਹਾਜ਼ਰ ਸਨ। ਨਵਨਿਯੁਕਤ 6635 ਈ.ਟੀ.ਟੀ. ਅਧਿਆਪਕਾਂ ਵੱਲੋਂ ਜੱਗਾ ਸਿੰਘ, ਮੰਗਲ ਸਿੰਘ ਤੇ ਦਲਜੀਤ ਹੰਢਿਆਇਆ ਨੇ ਇਸ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਇਸ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।


Anuradha

Content Editor

Related News