ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਬੇਕਾਬੂ ਹੋ ਪਲਟੀ ਕਾਰ

01/02/2023 4:38:53 PM

ਤਪਾ ਮੰਡੀ (ਸ਼ਾਮ,ਗਰਗ) : ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਵੇਰੇ 7 ਵਜੇ ਦੇ ਕਰੀਬ ਸਥਿਤ ਡੇਰਾ ਬਾਬਾ ਇੰਦਰ ਦਾਸ ਨੇੜੇ ਸੰਘਣੀ ਧੁੰਦ ਕਾਰਨ ਇੱਕ ਕਾਰ ਦੇ ਬੇਕਾਬੂ ਹੋ ਕੇ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪਰ ਹਾਦਸੇ ਦੌਰਾਨ ਕਾਰ ਚਾਲਕ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਮੁਤਾਬਕ ਅਰਸ਼ਦੀਪ ਸਿੰਘ ਨਾਮਕ ਚਾਲਕ ਚੰਡੀਗੜ੍ਹ ਤੋਂ ਬਠਿੰਡਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਤਪਾ ਓਵਰਬ੍ਰੀਜ 'ਤੇ ਚੜ੍ਹਿਆਂ ਤਾਂ ਨਿਰਮਾਣ ਅਧੀਨ ਬਾਬਾ ਇੰਦਰਦਾਸ ਕੋਲ ਪੁੱਜਾ ਤਾਂ ਸੰਘਣੀ ਧੁੰਦ ਕਾਰਨ ਠੇਕੇਦਾਰ ਵੱਲੋਂ ਲਗਾਈਆਂ ਰੋਕਾਂ ਦਾ ਪਤਾ ਨਾ ਲੱਗਣ 'ਤੇ ਕਾਰ ਦਾ ਸੰਤੁਲਨ ਵਿਗੜਨ ਤੇ ਕਾਰ ਡਿਵਾਇਡਰ ਨੂੰ ਤੋੜਦੀ ਹੋਈ ਖੇਤਾਂ 'ਚ ਜਾ ਡਿੱਗੀ।

ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਪਿਸਤੌਲ ਦਿਖਾ ਕੇ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਖੇਤਾਂ ‘ਚ ਕੰਮ ਕਰਦੇ ਕਿਸਾਨਾਂ ਅਤੇ ਸਮਾਜ ਸੇਵੀ ਅਸ਼ਵਨੀ ਕੁਮਾਰ ਨੂੰ ਘਟਨਾ ਦਾ ਪਤਾ ਲੱਗਣ ਤੇ ਕਾਰ ‘ਚ ਫਸੇ ਚਾਲਕ ਨੂੰ ਸਹੀ ਸਲਾਮਤ ਬਾਹਰ ਕੱਢਿਆ। ਇਸ ਮੌਕੇ ਹਾਜਰ ਲੋਕਾਂ ਨੇ ਠੇਕੇਦਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਗੱਡੀਆਂ ਦੇ ਆਉਣ-ਜਾਣ ਲਈ ਸਹੀ ਸਾਵਧਾਨੀਆਂ ਦਾ ਪਤਾ ਨਾ ਲੱਗਣ ਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰ ਇਸ ਨਿਰਮਾਣ ਕੰਮ ਨੂੰ ਜਲਦੀ ਤੋਂ ਜਲਦੀ ਕਰਕੇ ਆਉਣ-ਜਾਣ ਵਾਲੇ ਵਹੀਕਲ ਚਾਲਕਾਂ ਨੂੰ ਨਿਜਾਤ ਦਿਵਾਏ। ਦੱਸਿਆ ਜਾ ਰਿਹਾ ਹੈ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News