ਭਿਆਨਕ ਸੜਕ ਹਾਦਸੇ ਨੇ ਘਰ ''ਚ ਪੁਆਏ ਵੈਣ, ਅਨਾਜ ਮੰਡੀ ਜਾ ਰਹੇ ਕਿਸਾਨ ਦੀ ਮੌਤ
Friday, Apr 14, 2023 - 03:43 PM (IST)

ਭਵਾਨੀਗੜ੍ਹ (ਵਿਕਾਸ) : ਭਵਾਨੀਗੜ੍ਹ ਨੇੜਲੇ ਪਿੰਡ ਮੱਟਰਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਬਜ਼ੁਰਗ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਰਨੈਲ ਸਿੰਘ (63) ਵਜੋਂ ਹੋਈ ਹੈ। ਇਸ ਸਬੰਧੀ ਗੱਲ ਕਰਦਿਆਂ ਮ੍ਰਿਤਕ ਦੇ ਛੋਟੇ ਭਰਾ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਜਰਨੈਲ ਸਿੰਘ ਕਣਕ ਦੀ ਰਾਖੀ ਲਈ ਪਿੰਡ ਮੱਟਰਾਂ ਤੋਂ ਅਨਾਜ ਮੰਡੀ ਨਦਾਮਪੁਰ ਵਿੱਚ ਮੋਟਰਸਾਈਕਲ ਰਾਹੀਂ ਜਾ ਰਿਹਾ ਸੀ।
ਇਹ ਵੀ ਪੜ੍ਹੋ- ਹੁਣ ਹੁਸੈਨੀਵਾਲ ਸ਼ਹੀਦੀ ਸਮਾਰਕ 'ਤੇ ਜਗੇਗੀ ਦੇਸੀ ਘਿਓ ਦੀ ਜੋਤ, ਹਰਿਆਣਾ ਦੇ ਕਿਸਾਨਾਂ ਨੇ ਚੁੱਕਿਆ ਬੀੜਾ
ਇਸ ਦੌਰਾਨ ਰਸਤੇ ਵਿੱਚ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਜਰਨੈਲ ਸਿੰਘ ਸੜਕ 'ਤੇ ਡਿੱਗ ਪਿਆ। ਇਸ ਹਾਦਸੇ ਵਿੱਚ ਉਸ ਦੇ ਸਿਰ 'ਤੇ ਗੰਭੀਰ ਸੱਟ ਵੱਜੀ। ਹਾਦਸੇ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਦਿਆਂ ਹੀ ਜਰਨੈਲ ਸਿੰਘ ਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਲਿਜਾਇਆ ਗਿਆ ਪਰ ਉੱਥੇ ਪਹੁੰਚਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਬਠਿੰਡਾ ਵਿਖੇ ਡਾਂਸਰ ਕਤਲ ਮਾਮਲੇ 'ਚ ਅਦਾਲਤ ਦਾ ਮਿਸਾਲੀ ਫ਼ੈਸਲਾ, ਦੋਸ਼ੀ ਨੂੰ ਸੁਣਾਈ ਸਖ਼ਤ ਸਜ਼ਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।