ਜੀ. ਓ. ਜੀ. ਦੇ ਵਾਲੰਟੀਅਰਾਂ ਨੇ CM ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਸ਼ੁਰੂ ਕੀਤੀ ਪੱਕਾ ਮੋਰਚਾ

03/02/2023 12:56:05 PM

ਸੰਗਰੂਰ (ਸਿੰਗਲਾ) : ਫਾਰਗ ਜੀ. ਓ. ਜੀ. (ਸਾਬਕਾ ਸੈਨਿਕਾਂ) ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਨੂੰ ਤੇਜ਼ ਕਰਦਿਆਂ ਬੀਤੇ ਦਿਨ ਮੁੱਖ ਮੰਤਰੀ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਪੱਕਾ ਮੋਰਚਾ ਲਾ ਦਿੱਤਾ ਗਿਆ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਹਾਨਾ ਬਣਾ ਕੇ ਜੀ. ਓ. ਜੀ. ਦੇ ਕੰਮ ਨੂੰ ਠੀਕ ਨੇ ਕਹਿ ਕੇ ਇਸ ਸਕੀਮ ਨੂੰ ਬੰਦ ਕਰ ਦਿੱਤਾ ਸੀ। ਜੀ. ਓ. ਜੀ. ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਲਾਰਿਆਂ ਤੋਂ ਇਲਾਵਾ ਕੁਝ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਜੀ. ਓ. ਜੀ. ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ ਲਈ ਲਾਮਿਸਾਲ ਕੰਮ ਕੀਤਾ ਪਰ ਇਸ ਦੇ ਬਾਵਜੂਦ ਮੌਜੂਦਾ ਮਾਨ ਸਰਕਾਰ ਨੇ ਇਸ ਸਕੀਮ ਨੂੰ ਬੰਦ ਕਰ ਦਿੱਤਾ। 

ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਫੋਨ ਬੰਦ ਕਰਨ ਦਾ ਕਹਿਣ 'ਤੇ ਤੈਸ਼ 'ਚ ਆਏ ਕਲਯੁੱਗੀ ਪੁੱਤ ਨੇ ਛੱਤ ਤੋਂ ਹੇਠਾਂ ਸੁੱਟੀ ਮਾਂ

ਜਥੇਬੰਦੀ ਦੇ ਆਗੂ ਕੈਪਟਨ ਗੁਲਾਬ ਸਿੰਘ ਤੇ ਗੁਰਮੀਤ ਕਾਲਾਝਾੜ ਨੇ ਦੱਸਿਆ ਕਿ ਸਰਕਾਰ ਵੱਲੋਂ ਜੀ. ਓ. ਜੀ. ਸਕੀਮ ਬੰਦ ਕਰ ਕੇ ਸਾਬਕਾ ਸੈਨਿਕਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੀ. ਓ. ਜੀ. ਵੱਲੋਂ ਆਪਣਾ ਕੰਮ ਪੂਰੀ ਮਿਹਨਤ ਨਾਲ ਕੀਤਾ ਗਿਆ ਸੀ ਤੇ ਭ੍ਰਿਸ਼ਟਾਚਾਰ ਨੂੰ ਲੈ ਕੇ 10 ਲੱਖ ਸ਼ਿਕਾਇਤਾਂ ਭੇਜੀਆਂ ਗਈਆਂ ਸਨ, ਜਿਨ੍ਹਾਂ ’ਚੋਂ ਅਧਿਕਾਰੀਆਂ ਨੇ 6 ਲੱਖ ਸ਼ਿਕਾਇਤਾਂ ’ਤੇ ਗੌਰ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਲਾਰਿਆਂ ਤੋਂ ਦੁਖ਼ੀ ਹੋ ਕੇ ਪੰਜਾਬ ਭਰ ਦੇ ਜੀ. ਓ. ਜੀ. ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਇਹ ਮੋਰਚਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਸਕੀਮ ਨੂੰ ਬਹਾਲ ਨਹੀਂ ਕੀਤਾ ਜਾਂਦਾ ਉਨ੍ਹਾਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ’ਚ ਜੀ. ਓ. ਜੀ. ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ- ਡੇਰਾ ਸਿਰਸਾ ਪ੍ਰੇਮੀਆਂ ਦਾ ਨਵਾਂ ਕਾਰਾ ਆਇਆ ਸਾਹਮਣੇ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News