ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੀ ਲਿਖੀ ਚਿੱਠੀ

Saturday, Sep 26, 2026 - 07:39 PM (IST)

ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੀ ਲਿਖੀ ਚਿੱਠੀ

ਦਿੜ੍ਹਬਾ ਮੰਡੀ (ਅਜੈ): ਅੱਜ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਵਿਖੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੀ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉੱਥੇ ਹੀ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਹੱਥ ਲਿਖੀ ਚਿੱਠੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਲਿਖ ਕੇ ਕਪਿਲ ਮਿਸ਼ਰਾ ਦੇ ਹੱਥ ਭੇਜੀ, ਗੁਲਜ਼ਾਰ ਦੇ ਪੁੱਤਰ ਅਤੇ ਉਸ ਦੀ ਪਤਨੀ ਨੇ ਮੰਗ ਕੀਤੀ ਹੈ ਕਿ ਸਾਨੂੰ ਹੁਣ ਤੱਕ ਸਹੀ ਇਨਸਾਫ ਨਹੀਂ ਮਿਲਿਆ।

ਮ੍ਰਿਤਕ ਗੁਲਜ਼ਾਰ ਸਿੰਘ ਦੀ ਪਤਨੀ ਨੇ ਕਿਹਾ ਕਿ ਜੇਕਰ ਅੱਗੇ ਵੀ ਸਾਨੂੰ ਇਨਸਾਫ ਨਾ ਮਿਲਿਆ ਤਾਂ ਉਹ ਵੀ ਆਪਣੇ ਪਤੀ ਵਾਲਾ ਕਦਮ ਚੁੱਕਣ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਾ ਚਾਹੁੰਦੇ ਹਾਂ ਤਾਂ ਮੰਤਰੀ ਕਪਿਲ ਮਿਸ਼ਰਾ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ 30 ਸਤੰਬਰ ਨੂੰ ਗ੍ਰਹਿ ਮੰਤਰੀ ਅਮਿਤ ਸਾਹ ਪੰਜਾਬ ਪਹੁੰਚ ਰਹੇ ਹਨ, ਜਿੱਥੇ ਤੁਹਾਨੂੰ ਅਮਿਤ ਸ਼ਾਹ ਨਾਲ ਮਿਲਵਾਇਆ ਜਾਵੇਗਾ। ਗੁਲਜ਼ਾਰ ਸਿੰਘ ਦੇ ਪਰਿਵਾਰਿਕ ਮੈਂਬਰ ਆਪਣੇ ਨਾਲ ਬੀਤੀ ਸਾਰੀ ਘਟਨਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਰੱਖਣਗੇ ਅਤੇ ਉਨ੍ਹਾਂ ਕੋਲ ਇਨਸਾਫ਼ ਲਈ ਬੇਨਤੀ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਵੀ ਮੌਜੂਦ ਸਨ।


author

Anmol Tagra

Content Editor

Related News