ਜ਼ੋਨ ਸਹਿਜੜਾ ਤੋਂ ਕਾਂਗਰਸ ਉਮੀਦਵਾਰ ਗੁਰਮੇਲ ਸਿੰਘ ਸਹਿਜੜਾ ਵੱਲੋਂ ਨਾਮਜ਼ਦਗੀ ਦਾਖ਼ਲ
Thursday, Dec 04, 2025 - 04:14 PM (IST)
ਮਹਿਲ ਕਲਾਂ (ਹਮੀਦੀ): ਜ਼ੋਨ ਸਹਿਜੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਹਿਜੜਾ ਦੇ ਨਾਮਜ਼ਦਗੀ ਪੱਤਰ ਅੱਜ ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸਮੀ ਠੁੱਲੀਵਾਲ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਅਤੇ ਹੋਰ ਸਮਰਥਕਾਂ ਵੱਲੋਂ ਸਬ ਡਿਵੀਜ਼ਨ ਮਹਿਲ ਕਲਾਂ ਦੇ ਐੱਸ.ਡੀ.ਐੱਮ ਬੇਅੰਤ ਸਿੰਘ ਸਿੱਧੂ ਅਤੇ ਤਹਿਸੀਲਦਾਰ ਰਵਿੰਦਰ ਸਿੰਘ ਕੋਲ ਦਾਖਲ ਕਰਵਾਏ ਗਏ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਸਮੀ ਠੁੱਲੀਵਾਲ ਅਤੇ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਖ-ਵੱਖ ਜੋਨਾਂ ਤੋਂ ਮਿਲ ਰਿਹਾ ਭਰਪੂਰ ਸਹਿਯੋਗ ਇਸ ਗੱਲ ਦਾ ਪ੍ਰਮਾਣ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰਾ ਪਰਖ ਲਿਆ ਹੈ ਅਤੇ ਹੁਣ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ।ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਮੀ ਠੁੱਲੀਵਾਲ ਅਤੇ ਮੌੜ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਲਾਣੇ ਉਮੀਦਵਾਰਾਂ ਨੂੰ ਵੋਟ ਪਾ ਕੇ ਜਿੱਤ ਦਰਜ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਕਾਂਗਰਸ ਦੇ ਉਮੀਦਵਾਰ ਗੁਰਮੇਲ ਸਿੰਘ ਸਹਿਜੜਾ ਨੇ ਲੋਕਾਂ ਤੋਂ ਵੋਟਾਂ ਦੇ ਭਰੋਸੇਯੋਗ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਖੇਤਰ ਦੀ ਤਰੱਕੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।
