ਭਾਜਪਾ ਕੋਰ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਗ੍ਰਿਫ਼ਤਾਰ! ਸ਼ਾਮ ਨੂੰ ਹੋਈ ਰਿਹਾਈ
Sunday, Aug 24, 2025 - 05:56 PM (IST)

ਮਹਿਲ ਕਲਾਂ (ਹਮੀਦੀ) – ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਮੈਂਬਰ ਅਤੇ ਮਹਿਲ ਕਲਾਂ ਹਲਕੇ ਤੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਨੂੰ ਅੱਜ ਸਵੇਰੇ ਉਸ ਸਮੇਂ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ, ਜਦੋਂ ਉਹ ਕਸਬਾ ਮਹਿਲ ਕਲਾਂ ਵਿਖੇ ਕੇਂਦਰ ਸਰਕਾਰ ਦੀਆਂ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਦੀ ਭਲਾਈ ਲਈ ਚਲ ਰਹੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਕੈਂਪ ਲਗਾਉਣ ਜਾ ਰਹੀਆਂ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!
ਜਾਣਕਾਰੀ ਅਨੁਸਾਰ ਬੀਬੀ ਘਨੌਰੀ ਜਦੋਂ ਆਪਣੀ ਰਹਾਇਸ਼ ਧੂਰੀ ਤੋਂ ਬਾਇਆ ਸੇਰਪੁਰ ਰਾਹੀਂ ਮਹਿਲ ਕਲਾਂ ਪਹੁੰਚ ਰਹੀਆਂ ਸਨ, ਤਦੋਂ ਸਵੇਰੇ ਕਰੀਬ 9 ਵਜੇ ਪਿੰਡ ਮਨਾਲ ਵਿਖੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਦੌਰਾਨ ਉਨ੍ਹਾਂ ਦਾ ਮੋਬਾਈਲ ਫੋਨ, ਗਨਮੈਨ ਅਤੇ ਪੀ.ਏ. ਦੇ ਮੋਬਾਈਲ ਵੀ ਕਬਜ਼ੇ ਵਿਚ ਲੈ ਲਏ ਗਏ, ਜਦਕਿ ਗੱਡੀਆਂ ਦੀਆਂ ਚਾਬੀਆਂ ਵੀ ਪੁਲਸ ਵੱਲੋਂ ਜ਼ਬਤ ਕੀਤੀਆਂ ਗਈਆਂ। ਉਨ੍ਹਾਂ ਨੂੰ ਕੁਝ ਸਮੇਂ ਲਈ ਤਲਵਾੜਾ ਢਾਬਾ ਧਨੋਲਾ ਨੇੜੇ ਰੱਖਿਆ ਗਿਆ, ਜਿਸ ਤੋਂ ਬਾਅਦ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Instagram Influencer ਦਾ ਕਤਲ! ਜਾਣੋ ਕਿਸ ਨੇ ਲਈ ਜ਼ਿੰਮੇਵਾਰੀ
ਰਿਹਾਈ ਤੋਂ ਬਾਅਦ ਬੀਬੀ ਹਰਚੰਦ ਕੌਰ ਘਨੌਰੀ ਨੇ ਚੇਤਾਵਨੀ ਦਿੱਤੀ ਕਿ ਗ੍ਰਿਫਤਾਰੀਆਂ ਦੇ ਬਾਵਜੂਦ ਭਾਜਪਾ ਵਰਕਰ ਪਿੱਛੇ ਨਹੀਂ ਹਟਣਗੇ ਅਤੇ ਕੈਂਪ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਸ਼ਰਤ ਗ੍ਰਿਫ਼ਤਾਰ ਕੀਤੇ ਭਾਜਪਾ ਵਰਕਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8