ਤੇਜ਼ ਬਰਸਾਤ ਕਾਰਨ ਮੌਸਮ ਹੋਇਆ ਖੁਸ਼ਗਵਾਰ, ਕਿਸਾਨਾਂ ਨੂੰ ਫ਼ਸਲ ਲਾਉਣ 'ਚ ਹੋਵੇਗੀ ਆਸਾਨੀ

06/16/2022 2:41:21 PM

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਤੇ ਇਲਾਕੇ ’ਚ ਹੋਈ ਤੇਜ਼ ਬਰਸਾਤ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੇ ਜਿੱਥੇ ਵੱਡੀ ਰਾਹਤ ਮਹਿਸੂਸ ਹੋਈ ਉਥੇ ਖੁਸ਼ਗੁਆਰ ਹੋਏ ਇਸ ਮੌਸਮ ਕਾਰਨ ਕਿਸਾਨਾਂ ਦੇ ਚੇਹਰਿਆਂ ਉਪਰ ਭਾਰੀ ਰੌਣਕ ਦੇਖਣ ਨੂੰ ਮਿਲੀ।

ਇਹ ਵੀ ਪੜ੍ਹੋ- ਕਤਲ ਦੇ ਦੋਸ਼ੀ ਭਗੌੜੇ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਹੋਈ ਫਾਇਰਿੰਗ

ਸਥਾਨਕ ਇਲਾਕੇ ਦੇ ਕਿਸਾਨਾਂ ਗੁਰਮੀਤ ਸਿੰਘ ਕਪਿਆਲ, ਰਾਜਿੰਦਰ ਸਿੰਘ ਮੁਨਸ਼ੀਵਾਲਾ, ਬਲਜਿੰਦਰ ਸਿੰਘ ਗੋਗੀ ਚੰਨੋਂ ਗੁਰਮੀਤ ਸਿੰਘ ਭੱਟੀਵਾਲ, ਕਰਮ ਸਿੰਘ ਬਲਿਆਲ, ਦਰਬਾਰਾ ਸਿੰਘ ਨਾਗਰਾ, ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ ਅਤੇ ਹਰਜਿੰਦਰ ਸਿੰਘ ਸਮੇਤ ਹੋਰ ਕਈ ਕਿਸਾਨਾਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਇਸ ਤੇਜ਼ ਬਰਸਾਤ ਨੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੇ ਤਪਸ ਕਾਰਨ ਬੁਰੀ ਤਰ੍ਹਾਂ ਤਪੀ ਧਰਤੀ ਦਾ ਸੀਨਾ ਠਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਤੋਂ ਸੂਬੇ ਅੰਦਰ ਝੋਨੇ ਦੀ ਫ਼ਸਲ ਦੀ ਲੁਵਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਇਸ ਬਰਸਾਤ ਨਾਲ ਹੁਣ ਖੇਤਾਂ ’ਚ ਝੋਨਾ ਲਗਾਉਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਾਫ਼ੀ ਅਸਾਨੀ ਹੋਵੇਗੀ। ਕਿਸਾਨਾਂ ਨੇ ਕਿਹਾ ਕਿ ਜੇਕਰ ਅਗਲੇ ਦਿਨਾਂ ’ਚ ਵੀ ਇੰਦਰ ਦੇਵਤਾ ਇਸੇ ਤਰ੍ਹਾਂ ਪ੍ਰਸੰਨ ਰਹਿੰਦੇ ਹਨ ਤਾਂ ਬਰਸਾਤ ਦੇ ਲਗਾਤਾਰ ਜਾਰੀ ਰਹਿਣ ਨਾਲ ਜਿੱਥੇ ਝੋਨੇ ਦੀ ਫ਼ਸਲ ਦਾ ਝਾੜ ਵੱਧ ਨਿਕਲੇਗਾ ਉੱਥੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ ਹੋਣ ਨਾਲ ਪਾਣੀ ਦੀ ਬੱਚਤ ਤੇ ਲੋਕਾਂ ਨੂੰ ਘਰੇਲੂ ਬਿਜਲੀ ਦੇ ਕੱਟਾਂ ਤੋਂ ਵੀ ਨਿਜ਼ਾਤ ਮਿਲੇਗੀ। ਇਸ ਬਰਸਾਤ ਨਾਲ ਗਰਮੀ ਤੋਂ ਰਾਹਤ ਮਿਲਣ ਕਾਰਨ ਬਜ਼ਾਰਾਂ ’ਚ ਵੀ ਰੌਣਕ ਪਰਤੇਗੀ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਬਜ਼ਾਰਾਂ ’ਚ ਕੰਮ ਕਾਰੋਬਾਰ ਬੂਰੀ ਤਰ੍ਹਾਂ ਠੱਪ ਪਏ ਸਨ।

ਇਹ ਵੀ ਪੜ੍ਹੋ- ਫਿਰੋਜ਼ਪੁਰ ’ਚ ਵੱਡੀ ਵਾਰਦਾਤ, ਬਜ਼ੁਰਗ ਬੀਬੀ ਦਾ ਕਤਲ ਕਰਕੇ ਬੈੱਡ ’ਚ ਲੁਕੋਈ ਲਾਸ਼

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News