ਹੈਰੋਇਨ ਸਣੇ ਔਰਤ ਸਮੇਤ ਦੋ ਗ੍ਰਿਫ਼ਤਾਰ, ਮਾਮਲਾ ਦਰਜ
Friday, May 03, 2024 - 04:54 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ) : ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਸ ਦੇ ਐੱਸ.ਟੀ.ਐਫ ਵਿੰਗ ਨੇ ਵੱਡੀ ਸਫ਼ਲਤਾ ਹਾਸਲ ਕੀਤੀ। ਐੱਸਟੀਐੱਫ ਪਟਿਆਲਾ ਰੇਂਜ ਨੇ ਇੱਥੇ ਛਾਪਾਮਾਰੀ ਕਰਕੇ 60 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਇਕ ਔਰਤ ਸਮੇਤ ਵਿਅਕਤੀ ਨੂੰ ਕਾਬੂ ਕਰਕੇ ਤਿੰਨ ਜਣਿਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ.ਟੀ.ਐੱਫ ਰੇਂਜ ਪਟਿਆਲਾ ਦੇ ਏ.ਐੱਸ.ਆਈ ਪਰਮਜੀਤ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਇੱਥੇ ਫੱਗੂਵਾਲਾ ਕੈਚੀਆਂ ਵਿਖੇ ਨਾਕਾਬੰਦੀ ਦੇ ਸਬੰਧ 'ਚ ਮੌਜੂਦ ਸਨ।
ਇਸ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਰਾਜਵੀਰ ਸਿੰਘ ਤੇ ਕੁਲਵਿੰਦਰ ਕੌਰ ਵਾਸੀ ਰੋਸ਼ਨਵਾਲਾ ਕਥਿਤ ਤੌਰ 'ਤੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਪਿੰਡ ਦੇ ਹੀ ਵਿਕਰਮਜੀਤ ਸਿੰਘ ਕੋਲੋ ਭਾਰੀ ਮਾਤਰਾ 'ਚ ਹੈਰੋਇਨ ਖਰੀਦ ਕੇ ਪਿੰਡ ਰੋਸ਼ਨਵਾਲਾ ਵਿਖੇ ਰਾਏ ਸਿੰਘ ਵਾਲਾ ਰੋਡ 'ਤੇ ਬਣੇ ਓਵਰ ਬ੍ਰਿਜ ਦੇ ਹੇਠਾਂ ਆਪਣੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਰਾਜਵੀਰ ਸਿੰਘ ਤੇ ਕੁਲਵਿੰਦਰ ਕੌਰ ਨੂੰ ਕਾਬੂ ਕੀਤਾ ਜਾ ਸਕਦਾ ਹੈ। ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪੇਮਾਰੀ ਦੌਰਾਨ ਉਕਤ ਰਾਜਵੀਰ ਸਿੰਘ ਤੇ ਕੁਲਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮਾਮਲੇ ਸਬੰਧੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਰਾਜਵੀਰ ਸਿੰਘ ਤੇ ਕੁਲਵਿੰਦਰ ਕੌਰ ਸਮੇਤ ਵਿਕਰਮਜੀਤ ਸਿੰਘ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।