ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 5 ਅਗਸਤ ਤੋਂ ਮੁਫ਼ਤ ਮਿਲੇਗੀ ਝੋਨੇ ਦੀ ਪਨੀਰੀ, ਡਾਇਲ ਕਰੋ ਇਹ ਨੰਬਰ

Wednesday, Aug 02, 2023 - 05:04 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਤਹਿਤ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਮੂਣਕ ਤੇ ਲਹਿਰਾਗਾਗਾ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਦੀ ਸਹੂਲਤ ਲਈ ਮੁਫ਼ਤ ਝੋਨੇ ਦੀ ਪਨੀਰੀ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ 5 ਅਗਸਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਮੁਫ਼ਤ ਪਨੀਰੀ ਦੇਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ

ਉਪਰੋਕਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ 175 ਏਕੜ ਰਕਬੇ ਵਿੱਚ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਗਈ ਹੈ ਜਿਸ ਨਾਲ ਲਗਭਗ 17 ਹਜ਼ਾਰ 500 ਏਕੜ ਰਕਬੇ ਵਿੱਚ ਝੋਨੇ ਦੀ ਪਨੀਰੀ ਲਗਾਈ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਨੀਰੀ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ ਨੋਡਲ ਅਧਿਕਾਰੀ ਦੀ ਤਾਇਨਾਤੀ ਦੇ ਨਾਲ ਨਾਲ ਕੰਟਰੋਲ ਰੂਮ ਸਥਾਪਤ ਕਰਕੇ 5 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ ਜੋ ਕਿ ਕਿਸਾਨਾਂ ਨਾਲ ਤਾਲਮੇਲ ਰੱਖਕੇ ਸਮੇਂ ਸਿਰ ਪਨੀਰੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਪਟਵਾਰੀਆਂ ਦੇ ਕਾਰਜਕਾਲ ਸਬੰਧੀ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਇਸ ਮੰਤਵ ਲਈ ਸਵਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਲਹਿਰਾਗਾਗਾ (9464991230) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਵਿਭਾਗ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਵਿੱਚ ਰਣਬੀਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ (9914922485),  ਗੁਰਮੀਤ ਸਿੰਘ, ਏ.ਐੱਸ.ਆਈ. (9888981082), ਅਮਨਦੀਪ ਸਿੰਘ ਏ.ਟੀ.ਐੱਮ.(9465207002),  ਬਲਜਿੰਦਰ ਸਿੰਘ ਏ.ਟੀ.ਐੱਮ (9463922004),  ਗੁਰਵਿੰਦਰ ਸਿੰਘ ਏ.ਟੀ.ਐੱਮ (9888098205) ਦੀ ਡਿਊਟੀ ਲਗਾਈ ਗਈ ਹੈ। ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰੰਤਰ ਕਿਸਾਨਾਂ ਨਾਲ ਤਾਲਮੇਲ ਬਣਾਕੇ ਰੱਖਣ ਅਤੇ ਜਿਨ੍ਹਾਂ ਕਿਸਾਨਾਂ ਨੂੰ ਪਨੀਰੀ ਦੀ ਲੋੜ ਹੋਵੇ ਉਨ੍ਹਾਂ ਦਾ ਮੁਕੰਮਲ ਰਿਕਾਰਡ ਰੱਖਕੇ ਸਮੇਂ ਸਿਰ ਪਨੀਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ :  ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Harnek Seechewal

Content Editor

Related News